ਜਲਾਲਾਬਾਦ(ਦੇਵ ਇੰਦਰਜੀਤ) : ਨਾਗਰਿਕ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਮਾਹੌਲ ਗਰਮਾਉਣ ਲੱਗਾ। ਮੰਗਲਵਾਰ ਨੂੰ ਜਲਾਲਾਬਾਦ ਕੌਂਸਲ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਕਾਂਗਰਸੀਆਂ ਨੇ ਵਿਰੋਧ ਕੀਤਾ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ ਵੀ ਕਾਂਗਰਸੀਆਂ ਨੇ ਤੋੜ ਦਿੱਤੀ ਹੈ। ਇਸ ਦੌਰਾਨ ਫਾਇਰਿੰਗ ਫਾਇਰਿੰਗ ਤੇ ਪੱਥਰਬਾਜ਼ੀ ਦੀ ਵੀ ਖਬਰ ਮਿਲੀ ਹੈ।
ਦਸਣਯੋਗ ਹੈ ਕੀ ਯੂਥ ਅਕਾਲੀ ਦਲ ਦੇ ਮੁਖੀ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਜਲਾਲਾਬਾਦ ਵਿੱਚ ਅੱਜ ਕਾਂਗਰਸੀ ਵਰਕਰਾਂ ਵੱਲੋਂ ਕਥਿਤ ਤੌਰ 'ਤੇ ਹਮਲਾ ਕਰਨ ਤੋਂ ਬਾਅਦ ਤਿੰਨ ਅਕਾਲੀ ਦਲ ਦੇ ਵਰਕਰਾਂ ਨੂੰ ਗੋਲੀਆਂ ਕੇ ਜ਼ਖਮੀ ਕਰ ਦਿੱਤਾ ਗਿਆ। ਹਾਲਾਂਕਿ ਘਟਨਾਵਾਂ ਦੇ ਸਹੀ ਤਰਤੀਬ ਦਾ ਪਤਾ ਨਹੀਂ ਲੱਗ ਸਕਿਆ, ਪਰ ਰੋਮਾਣਾ ਨੇ ਦੋਸ਼ ਲਾਇਆ ਕਿ ਹਮਲਾਵਰਾਂ ਦੀ ਅਗਵਾਈ ਇੱਕ ਕਾਂਗਰਸੀ ਵਿਧਾਇਕ ਦੇ ਭਰਾ ਨੇ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਹਮਲਾ ਜਲਾਲਾਬਾਦ ਦੇ ਐਸਡੀਐਮ ਦੇ ਦਫਤਰ ਵਿਖੇ ਹੋਇਆ ਹੈ ਜਿਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਾਰਟੀ ਉਮੀਦਵਾਰਾਂ ਦੇ ਨਾਲ ਐਮ ਸੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਗਏ ਸਨ।


