ਮੋਹਾਲੀ (ਵਿਕਰਮ ਸਹਿਜਪਾਲ) : ਭਾਰਤ ਅਤੇ ਆਸਟਰੇਲੀਆ ਵਿਚਾਲੇ ਪੰਜ ਵਨ ਡੇ ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ ਅੱਜ ਮੋਹਾਲੀ 'ਚ ਖੇਡਿਆ ਗਿਆ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ ਆਪਣੀ ਪਾਰੀ ਦੇ ਦੌਰਾਨ 9 ਵਿਕਟਾਂ ਦੇ ਨੁਕਸਾਨ 'ਤੇ 358 ਦੌੜਾਂ ਬਣਾ ਲਈਆਂ ਸਨ। ਇਸ ਤਰ੍ਹਾਂ ਭਾਰਤ ਨੇ ਆਸਟਰੇਲੀਆ ਨੂੰ ਜਿੱਤ ਲਈ 359 ਦਾ ਟੀਚਾ ਦਿੱਤਾ ਸੀ। ਜਵਾਬ 'ਚ ਬੱਲੇਬਾਜ਼ੀ ਕਰਨ ਉੱਤਰੀ ਆਸਟਰੇਲੀਆ ਦੀ ਟੀਮ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ ਤੇ ਸੀਰੀਜ਼ 'ਚ 2-2 ਨਾਲ ਬਰਾਬਰੀ ਵੀ ਕਰ ਲਈ।
More News
NRI Post