ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾਂਦਾ ਆਟੋ ਚਾਲਕ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼ਰਾਬ ਦੀ ਤਸਕਰੀ ਦੇ ਮਾਮਲੇ 'ਚ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਆਟੋ ਚਾਲਕ ਰਵੀ ਕੁਮਾਰ ਨੂੰ ਹਿਰਾਸਤ 'ਚ ਲਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਚੋਂ ਸ਼ਰਾਬ ਦੀਆਂ 44 ਬੋਤਲਾਂ ਬਰਾਮਦ ਕੀਤੀਆਂ ਹਨ ।

ਪੁਲਿਸ ਨੂੰ ਜਾਣਕਾਰੀ ਮਿਲੀ ਕਿ ਮੁਲਜ਼ਮ ਇਸ ਵੇਲੇ ਵੀ ਆਟੋ 'ਚ 100 ਪਾਈਪਰ ਸ਼ਰਾਬ ਲੋਡ ਕਰ ਕੇ ਸਪਲਾਈ ਦੇਣ ਜਾ ਰਿਹਾ ਹੈ। ਸੂਚਨਾ ਤੋਂ ਬਾਅਦ ਹੀਰੋ ਬੇਕਰੀ ਚੌਕ 'ਚ ਨਾਕਾਬੰਦੀ ਕਰ ਕੇ ਗੁਰੂ ਗੋਬਿੰਦ ਸਿੰਘ ਨਗਰ ਦੇ ਵਾਸੀ ਆਟੋ ਚਾਲਕ ਰਵੀ ਕੁਮਾਰ ਨੂੰ ਆਟੋ ਸਮੇਤ ਗ੍ਰਿਫ਼ਤਾਰ ਕੀਤਾ ਗਿਆ ।ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਿਸ ਵਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।