165 ਗ੍ਰਾਮ ਹੈਰੋਇਨ ਸਮੇਤ ਆਟੋ ਚਾਲਕ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਆਟੋ ਚਾਲਕ ਨੂੰ ਪੁਲਿਸ ਨੇ ਹੈਰੋਇਨ ਸਮੇਤ ਕਾਬੂ ਕੀਤਾ ਹੈ। ਦੋਸ਼ੀ ਦੀ ਪਛਾਣ ਰਵੀ ਕੁਮਾਰ ਦੇ ਰੂਪ 'ਚ ਹੋਈ ਹੈ। ਪੁਲਿਸ ਨੂੰ ਦੋਸ਼ੀ ਰਵੀ ਕੋਲੋਂ 165 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਐਂਟੀ ਨਾਰਕੋਟਿਕਸ ਸੈਲ -2 ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਆਟੋ ਚਲਾਉਣ ਦੀ ਆੜ 'ਚ ਨਸ਼ਾ ਸਪਲਾਈ ਕਰਦਾ ਹੈ ।ਪੁਲਿਸ ਨੇ ਛਾਪੇਮਾਰੀ ਕਰਕੇ ਦੋਸ਼ੀ ਰਵੀ ਕੁਮਾਰ ਨੂੰ ਕਾਬੂ ਕਰ ਲਿਆ । ਉਸ ਕੋਲੋਂ ਪੁਲਿਸ ਨੇ ਹੈਰੋਇਨ ਖਾਲੀ ਲਿਫ਼ਾਫ਼ੇ ਬਰਾਮਦ ਕੀਤੇ। ਪੁਲਿਸ ਅਧਿਕਾਰੀ ਨੇ ਕਿਹਾ ਦੋਸ਼ੀ ਕਾਫੀ ਸਮੇ ਤੋਂ ਨਸ਼ਾ ਵੇਚਣ ਦਾ ਕੰਮ ਕਰ ਰਿਹਾ ਹੈ।