ਬੀ. ਓ. ਪੀ. ਤੋਂ 2 ਕਿਲੋ ਹੈਰੋਇਨ,ਪਿਸਤੌਲ ਤੇ 37 ਕਾਰਤੂਸ ਬਰਾਮਦ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਬੀ. ਓ. ਪੀ. ’ਤੇ ਕਾਰਵਾਈ ਕਰਦੇ ਹੋਏ 2 ਕਿਲੋ ਹੈਰੋਇਨ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਹੈਰੋਇਨ ਦੇ ਨਾਲ-ਨਾਲ ਇਕ ਪਿਸਤੌਲ, ਇਕ ਮੈਗਜ਼ੀਨ ਤੇ 37 ਕਾਰਤੂਸ ਵੀ ਜ਼ਬਤ ਕੀਤੇ ਹਨ।

ਜਾਣਕਾਰੀ ਅਨੁਸਾਰ ਹੈਰੋਇਨ ਸਮੱਗਲਰਾਂ ਨੇ ਇਕ ਪਿੱਪਲ ਦੇ ਦਰੱਖ਼ਤ ਹੇਠਾਂ ਇਸ ਖੇਪ ਨੂੰ ਲੁਕਾਇਆ ਹੋਇਆ ਸੀ, ਜਿਸ ਨੂੰ ਹੁਣ ਅਧਿਕਾਰੀਆਂ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ। ਸੁਰੱਖਿਆ ਏਜੰਸੀਆਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।