ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖਬਰ

by nripost

ਲੁਧਿਆਣਾ (ਰਾਘਵ) : ਪੰਜਾਬ ’ਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਮੁਫਤ ਕਣਕ ਦਾ ਲਾਭ ਪ੍ਰਾਪਤ ਕਰਨ ਵਾਲੇ 28 ਲੱਖ ਦੇ ਲਗਭਗ ਲੋਕ 30 ਜੂਨ ਤੋਂ ਬਾਅਦ ਸਰਕਾਰ ਵਲੋਂ ਮੁਹੱਈਆਂ ਕਰਵਾਏ ਜਾ ਰਹੇ ਅਨਾਜ ਤੋਂ ਵਾਂਝੇ ਰਹਿ ਜਾਣਗੇ। ਧਿਆਨ ਦੇਣ ਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਦੇਸ਼ ਭਰ ’ਚ ਗਰੀਬ ਅਤੇ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਕਣਕ ਮੁਹੱਈਆ ਕਰਵਾਈ ਜਾ ਰਹੀ ਹੈ। ਮੁਫ਼ਤ ਕਣਕ ਨੂੰ ਹੋਰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਲਾਭਪਾਤਰੀ ਪਰਿਵਾਰਾਂ ਦੀ ਈ-ਕੇ. ਵਾਈ. ਸੀ. ਕਰਵਾਉਣ ਦਾ ਕੰਮ ਅੰਤਿਮ ਪੜਾਅ ’ਤੇ ਪਹੁੰਚ ਚੁੱਕਾ ਹੈ, ਜਿਸ ਲਈ ਸਰਕਾਰ ਵਲੋਂ 30 ਜੂਨ ਤੱਕ ਆਖਰੀ ਮਿਤੀ ਨਿਰਧਾਰਿਤ ਕੀਤੀ ਗਈ ਹੈ।

ਅਜਿਹੇ ’ਚ ਪੰਜਾਬ ਦੇ 28,14,267 ਲੋਕਾਂ ਵਲੋਂ ਈ-ਕੇ. ਵਾਈ. ਸੀ. ਨਾ ਕਰਵਾਉਣ ਦੇ ਚੱਲਦੇ ਖੁਰਾਕ ਅਤੇ ਸਪਲਾਈ ਵਿਭਾਗ ਵਲੋਂ ਉਕਤ ਰਾਸ਼ਨ ਕਾਰਡ ਧਾਰਕਾਂ ਦੇ ਨਾਮ ਸਰਕਾਰੀ ਪੋਰਟਲ ਤੋਂ ਡਿਲੀਟ ਕੀਤੇ ਜਾ ਰਹੇ ਹਨ। ਯਾਦ ਰਹੇ ਕਿ ਕੇਂਦਰ ਸਰਕਾਰ ਵਲੋਂ ਮੌਜੂਦਾ ਸਮੇਂ ਦੌਰਾਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਲਾਭ ਪਾਤਰਾਂ ਨੂੰ 1 ਅਪ੍ਰੈਲ ਤੋਂ 30 ਜੂਨ ਤੱਕ ਲਈ 3 ਮਹੀਨਿਆਂ ਲਈ ਮੁਫਤ ਕਣਕ ਦਾ ਲਾਭ ਦਿੱਤਾ ਜਾ ਰਿਹਾ ਹੈ।

ਵਿਭਾਗ ਵਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਪੰਜਾਬ ’ਚ ਕੁੱਲ 40 ਲੱਖ 24 ਹਜ਼ਾਰ 017 ਰਾਸ਼ਨ ਕਾਰਡ ਧਾਰਕਾਂ ਦੇ 1 ਕਰੋੜ 54 ਲੱਖ 29 ਹਜ਼ਾਰ 132 ਮੈਂਬਰ ਜੁੜੇ ਹੋਏ ਹਨ, ਜਿਨ੍ਹਾਂ ਵਿਚੋਂ ਸਿਰਫ਼ 1 ਕਰੋੜ 26 ਲੱਖ 14 ਹਜ਼ਾਰ 865 ਮੈਂਬਰਾਂ ਨੇ ਹੀ ਈ-ਕੇ. ਵਾਈ. ਸੀ. ਯੋਜਨਾ ਲਾਭ ਲਿਆ ਹੈ, ਜਦੋਂ ਕਿ 28 ਲੱਖ 14 ਹਜ਼ਾਰ 267 ਮੈਂਬਰ ਰਜਿਸਟਰਡ ਨਾ ਹੋਣ ਕਾਰਨ ਭਵਿੱਖ ’ਚ ਉਨ੍ਹਾਂ ਨੂੰ ਮੁਫਤ ਕਣਕ ਦਾ ਲਾਭ ਪ੍ਰਾਪਤ ਨਹੀਂ ਮਿਲ ਸਕੇਗਾ।

More News

NRI Post
..
NRI Post
..
NRI Post
..