ਕੈਨੇਡਾ ਤੋਂ ਆਈ ਬੁਰੀ ਖ਼ਬਰ, ਪੰਜਾਬੀ ਨੌਜਵਾਨ ਦੀ ਮੌਤ

by jaskamal

ਪੱਤਰ ਪ੍ਰੇਰਕ : ਕੈਨੇਡਾ ਤੋਂ ਇਕ ਦੁਖਦਾਈ ਖਬਰ ਆਈ ਹੈ, ਜਿੱਥੇ ਨੌਜਵਾਨ ਹਰਬੇਜ ਸਿੰਘ (31) ਪੁੱਤਰ ਜੋਗਿੰਦਰ ਸਿੰਘ ਜੋ ਕਿ ਕਰੀਬ 7 ਮਹੀਨੇ ਪਹਿਲਾਂ ਆਪਣੇ ਘਰ ਦੇ ਹਾਲਾਤ ਸੁਧਾਰਨ ਲਈ ਕੈਨੇਡਾ ਗਿਆ ਸੀ, ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਿੱਚ ਸੋਗ ਦੀ ਲਹਿਰ ਹੈ। ਇਸ ਦੌਰਾਨ ਪਰਿਵਾਰ ਵੱਲੋਂ ਸਰਕਾਰ ਤੋਂ ਲਾਸ਼ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮੀਆਂਵਿੰਡ ਦਾ ਰਹਿਣ ਵਾਲਾ ਹਰਬੇਜ ਸਿੰਘ (31) 7 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਬੇਜ ਪਹਿਲੇ 7 ਸਾਲ ਦੁਬਈ 'ਚ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ 7 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਕੈਨੇਡਾ 'ਚ ਲਗਾਤਾਰ ਹੋ ਰਹੀਆਂ ਮੌਤਾਂ 'ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਇਸ ਦੇ ਕਾਰਨ ਕਿੱਥੋਂ ਲੱਭਣੇ ਚਾਹੀਦੇ ਹਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਲਾਸ਼ਾਂ ਨੂੰ ਪੰਜਾਬ ਲਿਆਂਦਾ ਜਾਵੇ।

More News

NRI Post
..
NRI Post
..
NRI Post
..