ਬਾਦਲ ਪਿਓ ਪੁੱਤ ਅਤੇ ਸਾਬਕਾ ਡੀਜੀਪੀ ਸੈਣੀ ਦੇ ਪਾਸਪੋਰਟ ਕੀਤੇ ਜਾਣ ਜ਼ਬਤ – ਭਗਵੰਤ ਮਾਨ

by mediateam

ਸੰਗਰੂਰ , 23 ਫਰਵਰੀ ( NRI MEDIA )

ਬੇਅਦਬੀ ਮਾਮਲੇ ਅਤੇ ਬਹਿਬਲ ਕਲਾਂ ਗੋਲੀ ਕਾਂਡ ਉੱਤੇ ਪੰਜਾਬ ਦੀ ਸਿਆਸਤ ਲਗਾਤਾਰ ਗਰਮ ਹੋ ਰਹੀ ਹੈ  ,ਲੋਕ ਸਭਾ ਹਲਕਾ ਸੰਗਰੂਰ ਤੋਂ ਸਾਂਸਦ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਹੁਣ ਇਸ ਮੁੱਦੇ ਤੇ ਇਕ ਵੱਡਾ ਬਿਆਨ ਦਿੱਤਾ ਹੈ ,ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ , ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਪਾਸਪੋਰਟ ਐੱਸਆਈਟੀ ਨੂੰ ਆਪਣੇ ਕਬਜ਼ੇ ਵਿੱਚ ਲੈ ਲੈਣੇ ਚਾਹੀਦੇ ਹਨ ਤਾਂ ਜੋ ਉਹ ਵਿਦੇਸ਼ ਨਾ ਭੱਜ ਸਕਣ , ਜ਼ਿਕਰਯੋਗ ਹੈ ਕਿ ਇਸ ਸਮੇਂ ਐੱਸਆਈਟੀ ਤੇਜ਼ੀ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ |


ਭਗਵੰਤ ਮਾਨ ਨੇ ਕਿਹਾ ਕਿ ਹੁਣ ਬੇਅਦਬੀ ਮਾਮਲੇ ਦੀ ਜਾਂਚ ਬਾਦਲ ਦੇ ਘਰ ਤੱਕ ਪਹੁਚੰਣ ਵਾਲੀ ਹੈ , ਇਸ ਲਈ ਉਹ ਹੁਣ ਵਿਦੇਸ਼ ਭੱਜਣਾ ਚਾਹੁੰਦੇ ਹਨ , ਭਗਵੰਤ ਮਾਨ ਨੇ ਕਿਹਾ ਕਿ ਬਹਿਬਲਕਲਾਂ ਕਾਂਡ ਦੇ ਜਨਰਲ ਡਾਇਰ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਹਨ , ਉਨ੍ਹਾਂ ਕਿਹਾ ਕਿ ਸੂਤਰਾਂ ਤੋਂ ਇਹ ਜਾਣਕਾਰੀ ਮਿਲ ਰਹੀ ਹੈ ਕਿ ਸੁਖਬੀਰ ਸਿੰਘ ਬਾਦਲ ਵਿਦੇਸ਼ ਭੱਜਣਾ ਚਾਹੁੰਦੇ ਹਨ ਕਿਉਂਕਿ ਸੁਖਬੀਰ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਇਕ ਦਿਨ ਵੀ ਨਹੀਂ ਆਏ |


ਸਾਂਸਦ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਸੀ ਕਿ ਪ੍ਰਕਾਸ਼ ਸਿੰਘ ਬਾਦਲ ਸੜਕ ਉੱਤੇ ਗਿਰਫਤਾਰੀ ਦਾ ਸਮਾਂ ਅਤੇ ਸਥਾਨ ਦੀ ਮੰਗ ਕਰ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਹਮਦਰਦੀ ਪ੍ਰਾਪਤ ਕਰਨ ਲਈ ਕੋਸ਼ਿਸ਼ ਕਰ ਰਹੇ ਹਨ , ਨਾਲ ਹੀ ਉਹ ਆਪਣੇ ਪੁੱਤਰ ਸੁਖਬੀਰ ਨੂੰ ਵੀ ਬਚਾਉਣ ਵਿੱਚ ਲੱਗੇ ਹੋਏ ਹਨ ,ਕਿਉਕਿ ਗੋਲੀ ਚਲਾਉਣ ਦਾ ਹੁਕਮ ਸੁਖਬੀਰ ਬਾਦਲ ਵਲੋਂ ਦਿੱਤਾ ਗਿਆ ਹੋ ਸਕਦਾ ਹੈ | 

More News

NRI Post
..
NRI Post
..
NRI Post
..