ਸਿੱਧੂ ਦੇ ਨਵੇਂ ਗੀਤ ‘ਮੇਰਾ ਨਾਂ’ ਦੇ ਰਿਲੀਜ਼ ਤੋਂ ਬਾਅਦ ਬਲਕੌਰ ਸਿੰਘ ਦਾ ਵੱਡਾ ਬਿਆਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੱਜ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਮੇਰਾ ਨਾਂ ਰਿਲੀਜ਼ ਹੋ ਗਿਆ । ਇਸ ਗੀਤ ਨੂੰ ਸੁਣਨ ਵਾਲਿਆਂ ਦੀ ਗਿਣਤੀ 1 ਮਿਲੀਅਨ ਤੋਂ ਵੱਧ ਹੋ ਚੁੱਕੀ ਹੈ । ਦੱਸ ਦਈਏ ਕਿ ਸਿੱਧੂ ਦੀ ਮੌਤ ਤੋਂ ਬਾਅਦ ਇਹ ਉਸ ਦਾ ਤੀਜਾ ਗੀਤ ਹੈ। ਇਸ ਤੋਂ ਪਹਿਲਾਂ ਸਿੱਧੂ ਦਾ ਵਾਰ ਤੇ SYL ਗੀਤ ਰਿਲੀਜ਼ ਹੋ ਚੁੱਕਾ ਹੈ । ਪਿਛਲੇ ਦਿਨੀਂ ਰੈਪਰ ਬਰਨਾ ਬੁਆਏ ਸਿੱਧੂ ਦੇ ਮਾਪਿਆਂ ਨੂੰ ਮਿਲਿਆ ਸੀ । ਹੁਣ ਗੀਤ ਦੇ ਰਿਲੀਜ਼ ਨੂੰ ਲੈ ਕੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਅਸੀਂ ਚਾਹੁੰਦੇ ਹਾਂ ਕਿ ਸਿੱਧੂ ਸਦਾ ਇਸ ਦੁਨੀਆਂ 'ਤੇ ਜਿਉਂਦਾ ਰਹੇ…. ਉਸ ਨੂੰ ਪਤਾ ਸੀ ਕਿ ਉਹ ਕੀ ਹੈ।

ਉਨ੍ਹਾਂ ਨੇ ਕਿਹਾ ਮੈਨੂੰ ਹਮੇਸ਼ਾ ਆਪਣੇ ਪੁੱਤ ਤੇ ਮਾਣ ਰਿਹਾ ਹੈ ।ਬਲਕੌਰ ਸਿੰਘ ਨੇ ਕਿਹਾ ਅਸੀਂ ਇਨਸਾਫ਼ ਲਈ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਚੁੱਕੇ ਹਨ ਪਰ ਹਾਲੇ ਤੱਕ ਕੋਈ ਜਾਂਚ ਨਹੀ ਹੋਈ ਨਾ ਹੀ ਸਾਨੂੰ ਇਨਸਾਫ਼ ਮਿਲਿਆ ।ਗੈਂਗਸਟਰਾਂ ਨੂੰ ਹੀਰੋ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ ।ਬਲਕੌਰ ਸਿੰਘ ਨੇ ਭਾਵੁਕ ਹੋ ਕਿਹਾ ਜਾਣ ਤੋਂ ਬਾਅਦ ਵੀ ਮੇਰੇ ਬੱਚੇ ਨੂੰ ਦੁਨੀਆਂ ਭਰ ਵਿੱਚ ਇਨ੍ਹਾਂ ਪਿਆਰ ਮਿਲ ਰਿਹਾ । ਇਹ ਗੀਤ ਸਿੱਧੂ ਦੀ ਮੌਤ ਤੋਂ ਪਹਿਲਾਂ ਲਿਖਿਆ ਗਿਆ ਸੀ ।ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ।