ਇੰਗਲੈਂਡ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਭਾਰਤ ਤੇ ਲੱਗਾ ਬੈਨ

by vikramsehajpal

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਯੂਨਾਈਟਿਡ ਕਿੰਗਡਮ (ਯੂ.ਕੇ.) ਵਿੱਚ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਭਾਰਤੀ ਸਰਕਾਰ ਨੇ ਯੂਕੇ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਉੱਤੇ ਅਸਥਾਈ ਤੌਰ ਉੱਤੇ ਰੋਕ 31 ਦਸੰਬਰ ਤੱਕ ਰੋਕ ਦਿੱਤਾ ਹੈ। ਇਸ ਸਬੰਧ ਵਿੱਚ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਯੂਕੇ ਵਿੱਚ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ, ਭਾਰਤ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਯੂਕੇ ਤੋਂ ਭਾਰਤ ਆਉਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਅਸਥਾਈ ਰੂਪ ਤੋਂ 31 ਦਸੰਬਰ ਦੀ ਰਾਤ 11.59 ਵਜੇ ਤੱਕ ਰੋਕ ਦਿੱਤਾ ਗਿਆ ਹੈ।

ਇਹ ਰੋਕ 22 ਦਸੰਬਰ ਦੀ ਰਾਤ 11.59 ਵਜੇ ਤੋਂ ਲਾਗੂ ਹੋਵੇਗੀ। ਮੰਤਰਾਲੇ ਨੇ ਕਿਹਾ ਕਿ ਕੋਰੋਨਾ ਨੂੰ ਦੇਖਦੇ ਹੋਏ ਅਹਿਤਿਆਤ ਦੇ ਤੌਰ ਉੱਤੇ ਬ੍ਰਿਟੇਨ ਤੋਂ ਆਉਣ ਵਾਲੀਆਂ ਸਾਰੀਆਂ ਟ੍ਰਾਂਜਿਸਟ ਯਾਤਰੀਆਂ ਉਡਾਣਾਂ ਵਿੱਚ (ਜੋ ਉਡਾਣ ਭਰ ਚੁੱਕੇ ਹਨ ਜਾਂ ਜੋ ਉਡਾਣਾਂ ਭਾਰਤ ਵਿੱਚ 22 ਦਸੰਬਰ ਦੀ ਰਾਤ 11.59 ਵਜੇ ਤੋਂ ਪਹਿਲਾਂ ਪਹੁੰਚ ਰਹੀਆਂ ਹਨ) ਹਵਾਈ ਅੱਡਿਆਂ ਉੱਤੇ ਪਹੁੰਚਣ ਉੱਤੇ ਆਰ.ਟੀ-ਪੀਸੀਆਰ ਪ੍ਰੀਖਣ ਜ਼ਰੂਰੀ ਹੋਵੇਗਾ। ਤੁਹਾਨੂੰ ਦੱਸ ਦਈਏ ਕਿ ਇੰਗਲੈਂਡ ਵਿੱਚ ਭਾਰਤੀ ਭਾਈਚਾਰਾ ਕਾਫ਼ੀ ਗਿਣਤੀ ਵਿੱਚ ਵੱਸਦਾ ਹੈ, ਜਿਨ੍ਹਾਂ ਵਿੱਚੋਂ ਪੰਜਾਬੀ ਵੀ ਇੱਕ ਹਨ।