ਪੰਜਾਬ ਦੇ ਇਸ ਜਿਲੇ ‘ਚ ਡਰੋਨ ਉਡਾਉਣ ‘ਤੇ ਲੱਗੀ ਪਾਬੰਦੀ

by nripost

ਮਲੇਰਕੋਟਲਾ (ਰਾਘਵ): ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਅੰਦਰ ਆਜ਼ਾਦੀ ਦਿਵਸ ਮੌਕੇ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਸੁਰੱਖਿਆ ਕਾਰਨਾਂ ਨੂੰ ਲੈ ਕੇ ਜਾਰੀ ਕੀਤੇ ਗਏ ਹਨ।

ਉਨ੍ਹਾਂ ਨੇ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ’ਚ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਤੱਕ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾ ਦੇ ਗੁਬਾਰਿਆਂ ਆਦਿ ਨੂੰ ਉਡਾਉਣ ’ਤੇ ਪੂਰਨ ਪਾਬੰਦੀ ਲਗਾਈ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਉੱਪਰ ਸਜ਼ਾਯੋਗ ਕਾਰਵਾਈ ਕੀਤੀ ਜਾਵੇਗੀ।

More News

NRI Post
..
NRI Post
..
NRI Post
..