ਬੈਂਕ ਦੇ ਸੁਰੱਖਿਆ ਗਾਰਡ ਨੇ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿਥੇ ਇਕ ਪ੍ਰਾਈਵੇਟ ਬੈਂਕ ਵਿੱਚ ਕੰਮ ਕਰਨ ਵਾਲੇ ਸਕਿਉਰਿਟੀ ਗਾਰਡ ਨੇ ਬਾਥਰੂਮ ਵਿੱਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਗਾਰਡ ਦੀ ਪਛਾਣ ਭੁਪਿੰਦਰ ਸਿੰਘ ਉਮਰ 40 ਦੇ ਰੂਪ ਵਿੱਚ ਹੋਈ ਹੈ। ਪੁਲਿਸ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਬੈਂਕ ਦੇ ਕਰਮਚਾਰੀ ਨੇ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਮੌਕੇ ਤੇ ਪੁਲਿਸ ਨੇ ਪਹੁੰਚ ਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਭੁਪਿੰਦਰ ਸਿੰਘ ਨੇ ਖੁਦ ਨੂੰ ਬੈਂਕ ਅੰਦਰ ਬਾਥਰੂਮ 'ਚ ਜਾ ਕੇ ਗੋਲੀ ਮਾਰੀ ਹੈ। ਲਹੂ ਲੁਹਾਨ ਹਾਲਤ 'ਚ ਭੁਪਿੰਦਰ ਸਿੰਗਝ ਦੀ ਲਾਸ਼ ਬਾਥਰੂਮ 'ਚੋ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਨੂੰ ਮ੍ਰਿਤਕ ਦੀ ਲਾਸ਼ ਕੋਲ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ ਕਿ ਕਿਸ ਕਾਰਨ ਭੁਪਿੰਦਰ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰੀ ਹੈ।

ਜਦੋ ਇਹ ਘਟਨਾ ਵਾਪਰੀ ਤਾਂ ਬੈਂਕ ਦੇ ਅੰਦਰ 3 ਕਰਮਚਾਰੀ ਕੰਮ ਕਰ ਰਹੇ ਸੀ ਦੱਸਿਆ ਜਾ ਰਿਹਾ ਕਿ ਬਾਥਰੂਮ ਕਾਫੀ ਪਿੱਛੇ ਹੋਣ ਕਾਰਨ ਤੇ ਟ੍ਰੈਫਿਕ ਕਾਰਨ ਗੋਲੀ ਚੱਲਣ ਦੀ ਆਵਾਜ਼ ਸੁਣਾਈ ਨਹੀਂ ਦਿੱਤੀ ਸੀ। ਜਿਕਰਯੋਗ ਹੈ ਕਿ 2 ਮਹੀਨੇ ਪਹਿਲਾ ਹੀ ਭੁਪਿੰਦਰ ਸਿੰਘ ਪ੍ਰਾਈਵੇਟ ਬੈਂਕ 'ਚ ਕੰਮ ਕਰਨ ਲਈ ਆਇਆ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ।