Patiala Clash : ਮੁੱਖ ਮੁਲਜ਼ਮ ਬਰਜਿੰਦਰ ਪਰਵਾਨਾ ਪੁਲਸ ਵੱਲੋਂ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ : ਪਟਿਆਲਾ ਹਿੰਸਾ ਮਾਮਲੇ 'ਚ ਮੁੱਖ ਦੋਸ਼ੀ ਮੰਨੇ ਜਾਂਦੇ ਬਰਜਿੰਦਰ ਪਰਵਾਨਾ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸ਼ਹਿਰ 'ਚ ਸ਼ੁਕਰਵਾਰ ਨੂੰ ਹੋਈ ਹਿੰਸਾ ਦੇ ਮਾਮਲੇ 'ਚ ਪਟਿਆਲਾ ਪੁਲਸ ਨੇ ਕਾਰਵਾਈ ਕਰਦੇ ਹੋਏ ਥਾਣਾ ਕੋਤਵਾਲੀ ਅਤੇ ਥਾਣਾ ਲਾਹੌਰੀ ਗੇਟ ਵਿਚ ਕੁਲ 6 ਕੇਸ ਦਰਜ ਕੀਤੇ ਹਨ। ਜਿਨ੍ਹਾਂ 'ਚ 25 ਵਿਅਕਤੀਆਂ ਨੂੰ ਨਾਮ ਨਾਲ ਨਾਜ਼ਮਦ ਕੀਤਾ ਗਿਆ ਹੈ ਅਤੇ ਬਾਕੀਆਂ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਸ ਦੀ ਪੁਸ਼ਟੀ ਪ੍ਰੈੱਸ ਕਾਨਫਰੰਸ ਕਰ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ, ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐੱਸ.ਐੱਸ.ਪੀ. ਦੀਪਕ ਪਾਰਿਕ ਨੇ ਸਾਂਝੇ ਤੌਰ ’ਤੇ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚ ਤਿੰਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਬਾਕੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।