ਚੰਡੀਗੜ੍ਹ, 19 ਜਨਵਰੀ : ਬਠਿੰਡੇ ਜ਼ਿਲ੍ਹੇ ਦੇ ਪਿੰਡ ਰਾਏ ਕਲਾਂ ਵਿੱਚ ਤਾਇਨਾਤ ਵੈਟਰਨਰੀ ਡਾਕਟਰ ਨੂੰ ਗਲਤ ਰਿਪੋਰਟ ਭੇਜਣ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਹੈ। ਜਿਸ ਦਾ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਸਖ਼ਤ ਐਕਸ਼ਨ ਲੈਂਦਿਆ ਉਸ ਨੂੰ ਮੁਅਤੱਲ ਕਰ ਦਿੱਤਾ। ਉਹਨਾਂ ਨੇ ਕਿਹਾ ਕਿ ਅਜਿਹੀ ਅਣਗਹਿਲੀ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਬਠਿੰਡਾ ਜਿਲ੍ਹਾ ਦੇ ਪਿੰਡ ਰਾਏ ਕਲਾਂ ਵਿੱਚ ਤਾਇਨਾਤ ਵੈਟਰਨਰੀ ਡਾਕਟਰ ਮੁਨੀਸ਼ ਕੁਮਾਰ ਨੂੰ ਪਸ਼ੂਆਂ ਵਿੱਚ ਪੈਰਾਂ ਅਤੇ ਮੂੰਹ ਦੀ ਬਿਮਾਰੀ ਫੈਲਣ ਦੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਗਲਤ ਭੇਜੇ ਜਾਣ ਕਾਰਨ ਮੁਅੱਤਲ ਕਰ ਦਿੱਤਾ ਹੈ। ਇੱਥੇ ਦੱਸ ਦੇਈਏ ਕੁੱਝ ਸਮਾਂ ਪਹਿਲਾਂ ਇਸ ਇਲਾਕੇ ਵਿੱਚ 100 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਸੀ। ਜਦ ਕਿ 20 ਤੋਂ 25 ਪਸ਼ੂ ਬਿਮਾਰ ਹਨ। ਇਸ ਬਾਰੇ ਪਿੰਡ ਵਾਸੀਆਂ ਨੇ ਦੱਸਿਆ ਕਿ ਅਜੇ ਤੱਕ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਜਿਸ ਨੂੰ ਲੈਕੇ ਪਿੰਡ ਵਾਸੀਆਂ ਵਿੱਚ ਪਸ਼ੂ ਪਾਲਣ ਵਿਭਾਗ ਪ੍ਰਤੀ ਰੋਸ ਪਾਇਆ ਜਾ ਰਿਹਾ ਸੀ।