ਬਠਿੰਡਾ: ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਖੁਸ਼ੀ

by nripost

ਬਠਿੰਡਾ (ਨੇਹਾ): ਬਠਿੰਡਾ–ਬਾਦਲ ਸੜਕ 'ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਪਿਛਲੇ ਦਿਨ੍ਹੀਂ ਪਿੰਡ ਦੇ ਹੀ ਇੱਕ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਨੂੰ ਪਿੰਡ ਵੜਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੋਂ ਦੁਖੀ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ’ਚ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਅਤੇ ਮੌਜੂਦਾ ਸਰਪੰਚ ਸਤਵੀਰ ਕੌਰ, ਉਸ ਦੇ ਲੜਕੇ ਸਮੇਤ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ।

ਥਾਣਾ ਸਿਵਲ ਲਾਇਨ ਦੇ ਸਹਾਇਕ ਥਾਣੇਦਾਰ ਗੁਰਸਾਹਿਬ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰਦੀਪ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਕਾਲਝਰਾਣੀ ਨੇ ਪਿੰਡ ਦੀ ਹੀ ਆਮ ਆਦਮੀ ਪਾਰਟੀ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਮੌਜੂਦਾ ਸਰਪੰਚ ਸਤਵੀਰ ਕੌਰ, ਉਸ ਦੇ ਲੜਕੇ ਉਂਕਾਰ ਸਿੰਘ ਪੁੱਤਰ ਨਰੋਤਮ ਸਿੰਘ ਤੇ ਤਰਨਵੀਰ ਸਿੰਘ ਪੁੱਤਰ ਅੰਗਰੇਜ਼ ਸਿੰਘ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਕਤ ਵੱਲੋਂ ਉਸ ਦੀ ਪਹਿਲਾ ਕੁੱਟਮਾਰ ਕੀਤੀ ਗਈ ਅਤੇ ਬਾਅਦ ’ਚ ਉਸ ਨੂੰ ਪਿੰਡ ਵੜਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸੇ ਤੋਂ ਦੁਖੀ ਹੋ ਕੇ ਉਸ ਨੇ ਖ਼ੁਦਕੁਸ਼ੀ ਕਰਨ ਲਈ ਬਠਿੰਡਾ ਦੇ ਭੱਟੀ ਰੋੜ 'ਤੇ ਆਪਣੀ ਭੂਆ ਦੇ ਲੜਕੇ ਦੇ ਬਣੇ ਸੈਲੂਨ ਦੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।

ਪੁਲਿਸ ਵੱਲੋਂ ਮੁਦਈ ਦੇ ਬਿਆਨਾਂ 'ਤੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ’ਚ ਹਾਲੇ ਤੱਕ ਪੁਲਿਸ ਵੱਲੋਂ ਕਿਸੇ ਵੀ ਵਿਅਕਤੀ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਇਹ ਮਾਮਲਾ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਤੇ ਮੌਜੂਦਾ ਸਰਪੰਚ ਸਤਵੀਰ ਕੌਰ ਨਾਲ ਜੁੜਿਆ ਹੋਣ ਕਾਰਨ ਲੋਕ ਆਪ 'ਤੇ ਨਿਸ਼ਾਨਾ ਵਿੰਨ੍ਹ ਰਹੇ ਹਨ ਕਿ ਉਹ ਇਹੋ ਜਿਹਾ ਬਦਲਾਅ ਨਹੀਂ ਚਾਹੁੰਦੇ ਸਨ।

More News

NRI Post
..
NRI Post
..
NRI Post
..