ਸਰੀਰ ਨੂੰ ਤੰਦਰੁਸਤ ਰੱਖਣ ਲਈ ਖਾਣਾ ਖਾਣ ਤੋਂ ਬਾਅਦ ਜ਼ਰੂਰ ਕਰੋ ਸੈਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਰੀਰ ਨੂੰ ਤੰਦਰੁਸਤ ਰੱਖਣ ਲਈ ਸਿਹਤਮੰਦ ਭੋਜਨ ਖਾਣ ਦੇ ਨਾਲ-ਨਾਲ ਉਸ ਨੂੰ ਪਚਾਉਣਾ ਬਹੁਤ ਜ਼ਰੂਰੀ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਰਾਮ ਨਾਲ ਬਿਸਤਰੇ ’ਤੇ ਲੇਟ ਜਾਣ ਦੀ ਆਦਤ ਹੁੰਦੀ ਹੈ।

ਇਸੇ ਲਈ ਸਰੀਰ ਨੂੰ ਤੰਦਰੁਸਤ ਰੱਖਣ ਲਈ ਸਿਹਤਮੰਦ ਭੋਜਨ ਖਾਣ ਦੇ ਨਾਲ-ਨਾਲ ਉਸ ਨੂੰ ਪਚਾਉਣਾ ਬਹੁਤ ਜ਼ਰੂਰੀ ਹੈ। ਖਾਣਾ ਖਾਣ ਤੋਂ ਬਾਅਦ ਥੋੜ੍ਹੀ ਦੇਰ ਜ਼ਰੂਰ ਸੈਰ ਕਰਨੀ ਚਾਹੀਦੀ ਹੈ। ਇਸ ਨਾਲ ਪਾਚਨ ਤੰਤਰ ਮਜ਼ਬੂਤ ਹੋਣ ਦੇ ਨਾਲ-ਨਾਲ ਸਰੀਰ ਨੂੰ ਕੰਮ ਕਰਨ ਦੀ ਸ਼ਕਤੀ ਵੀ ਮਿਲਦੀ ਹੈ।

-ਰਾਤ ਨੂੰ ਖਾਣਾ ਖਾਣ ਤੋਂ ਬਾਅਦ ਟਹਿਲਣਾ ਤੁਹਾਡੇ ਦਿਮਾਗ਼ ਵਿਚ ਪਾਜ਼ੀਟੀਵਿਟੀ ਦਾ ਸੰਚਾਰ ਕਰਦਾ ਹੈ। ਤੁਹਾਨੂੰ ਰਾਤ ’ਚ ਵਧੀਆ ਨੀਂਦ ਆਉਂਦੀ ਹੈ। ਇਸ ਨਾਲ ਹੀ ਤਣਾਅ ਦੀ ਸਮੱਸਿਆ ਨਹੀਂ ਹੁੰਦੀ।

-ਸ਼ੂਗਰ ਵਿਚ ਡਾਈਟ ’ਤੇ ਕੰਟਰੋਲ ਕਰਨ ਨਾਲ ਕਾਫ਼ੀ ਰਾਹਤ ਮਿਲਦੀ ਹੈ। ਜੇਕਰ ਖਾਣਾ ਖਾਣ ਤੋਂ ਬਾਅਦ ਹਰ ਦਿਨ 30 ਮਿੰਟਾਂ ਤਕ ਪੈਦਲ ਚਲਣਾ ਸ਼ੁਰੂ ਕੀਤਾ ਜਾਵੇ ਤਾਂ ਤੁਸੀਂ ਸ਼ੂਗਰ ਟਾਈਪ-2, ਸ਼ੂਗਰ ਦੇ ਖ਼ਤਰੇ ਨੂੰ ਘੱਟ ਕਰ ਸਕਦੇ ਹੋ।
-ਖਾਣਾ ਖਾਣ ਤੋਂ ਬਾਅਦ ਉਸ ਖਾਣੇ ਨੂੰ ਸਰੀਰ ਵਿਚ ਪਚਣ ਲਈ ਸਮਾਂ ਲਗਦਾ ਹੈ। ਜੇਕਰ ਤੁਸੀਂ ਖਾਣੇ ਤੋਂ ਬਾਅਦ ਰੋਜ਼ਾਨਾ 15-20 ਮਿੰਟ ਤਕ ਸੈਰ ਕਰੋ ਤਾਂ ਇਸ ਨਾਲ ਪਾਚਨ ਸ਼ਕਤੀ ਤੇਜ਼ ਹੋ ਜਾਂਦੀ ਹੈ।
-ਰੋਜ਼ਾਨਾ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਨਾਲ ਢਿੱਡ ’ਚ ਹੋਣ ਵਾਲੀਆਂ ਪ੍ਰੇਸ਼ਾਨੀਆਂ ਜਿਵੇਂ-ਢਿੱਡ ’ਚ ਦਰਜ ਹੋਣਾ, ਕਬਜ਼, ਐਸੀਡਿਟੀ ਆਦਿ ਤੋਂ ਰਾਹਤ ਮਿਲ ਜਾਂਦੀ ਹੈ।