ਗਰਮੀਆਂ ‘ਚ ਜ਼ਰੂਰ ਕਰੋ ‘ਗੂੰਦ ਕਤੀਰਾ’ ਦੀ ਵਰਤੋਂ, ਜਾਣੋ ਫ਼ਾਇਦੇ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਰਮੀਆਂ ਦਾ ਸੀਜਨ ਸ਼ੁਰੂ ਹੋ ਗਿਆ ਹੈ। ਹਰ ਵਿਅਕਤੀ ਨੂੰ ਧੁੱਪ ਨੇ ਪ੍ਰੇਸ਼ਾਨ ਕਰ ਕੇ ਰੱਖਿਆ ਹੈ। ਗੂੰਦ ਕਤੀਰੇ ਇਹ ਇਕ ਅਜਿਹਾ ਆਹਾਰ ਹੈ, ਜਿਸ ਦੀ ਤਾਸੀਰ ਠੰਡੀ ਹੁੰਦੀ ਹੈ। ਇਸ 'ਚ ਭਰਪੂਰ ਮਾਤਰਾ 'ਚ ਪ੍ਰੋਟੀਨ ਅਤੇ ਫਾਲਿਕ ਐਸਿਡ ਵਰਗੇ ਪੋਸ਼ਟਿਕ ਤੱਤ ਮੌਜੂਦ ਹੁੰਦੇ ਹਨ, ਜੋ ਸਾਨੂੰ ਸਰੀਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ 'ਚ ਮਦਦ ਕਰਦਾ ਹੈ।

ਕਮਜ਼ੋਰੀ ਅਤੇ ਥਕਾਵਟ
ਹਰ ਰੋਜ਼ ਸਵੇਰੇ ਅੱਧਾ ਗਿਲਾਸ ਦੁੱਧ 'ਚ ਗੂੰਦ ਕਤੀਰਾ ਅਤੇ ਮਿਸ਼ਰੀ ਪਾ ਕੇ ਪੀਣ ਨਾਲ ਕਮਜ਼ੋਰੀ ਅਤੇ ਥਕਾਵਟ ਦੂਰ ਹੁੰਦੀ ਹੈ। ਇਸ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਨੂੰ ਇਕ ਰਾਤ ਪਾਣੀ 'ਚ ਭਿਓਂ ਕੇ ਰੱਖ ਲੈਣਾ ਚਾਹੀਦਾ ਹੈ।

ਪਸੀਨੇ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਪਸੀਨਾ ਜ਼ਿਆਦਾ ਆਉਂਦਾ ਹੈ, ਉਨ੍ਹਾਂ ਨੂੰ ਗੂੰਦ ਕਤੀਰੇ ਦੀ ਵਰਤੋਂ ਕਰਨੀ ਚਾਹੀਦੀ ਹੈ।ਗਰਮੀਆਂ 'ਚ ਰੋਜ਼ਾਨਾ ਗੂੰਦ ਕਤੀਰੇ ਦੀ ਵਰਤੋਂ ਕਰੋ।

ਜਲਨ ਤੋਂ ਰਾਹਤ
ਜੇਕਰ ਤੁਹਾਡੇ ਹੱਥਾਂ-ਪੈਰਾਂ 'ਤੇ ਜਲਨ ਹੈ ਤਾਂ 2 ਚਮਚੇ ਗੂੰਦ ਕਤੀਰੇ ਨੂੰ ਰਾਤ ਨੂੰ ਸੌਂਣ ਤੋਂ ਪਹਿਲਾਂ ਇਕ ਗਿਲਾਸ ਪਾਣੀ 'ਚ ਭਿਓਂ ਦਿਓ। ਸਵੇਰੇ ਇਸ 'ਚ ਸ਼ੱਕਰ ਮਿਲਾ ਕੇ ਖਾ ਲਓ। ਇਸ ਨਾਲ ਜਲਨ ਠੀਕ ਹੋ ਜਾਂਦੀ ਹੈ।

ਖੂਨ ਦੀ ਘਾਟ ਦੂਰ
ਗੂੰਦ ਕਤੀਰੇ ਨੂੰ ਭਿਓਂ ਕੇ ਰੋਜ਼ ਖਾਣ ਨਾਲ ਖੂਨ ਦੀ ਘਾਟ ਦੀ ਪ੍ਰੇਸ਼ਾਨੀ ਦੂਰ ਹੁੰਦੀ ਹੈ। ਜੇ ਤੁਹਾਨੂੰ ਵੀ ਅਨੀਮਿਆ ਦੀ ਸਮੱਸਿਆ ਰਹਿੰਦੀ ਹੈ ਤਾਂ ਗੂੰਦ ਕਤੀਰੇ ਦੀ ਵਰਤੋਂ ਜ਼ਰੂਰ ਕਰੋ।


ਕਈ ਬੀਮਾਰੀਆਂ ਤੋਂ ਛੁਟਕਾਰਾ
ਗੂੰਦ ਕਤੀਰਾ ਖਾਣ ਨਾਲ ਮਾਈਗ੍ਰੇਨ, ਚੱਕਰ, ਉੱਲਟੀ ਵਰਗੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਇਸ ਲਈ ਨਿਯਮਿਤ ਰੂਪ 'ਚ ਗੂੰਦ ਕਤੀਰੇ ਦੀ ਵਰਤੋਂ ਕਰੋ।

More News

NRI Post
..
NRI Post
..
NRI Post
..