ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਗੋਲਡੀ ਬਰਾੜ ਤੇ ‘ਫ਼ੌਜੀ ਦੀ ਫੋਨ ‘ਤੇ ਫੋਨ ਹੋਈ ਸੀ ਗੱਲ, ਹੋਏ ਵੱਡੇ ਖੁਲਾਸੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਭੇਤ ਅਜੇ ਪੂਰੀ ਤਰ੍ਹਾਂ ਸੁਲਝਿਆ ਨਹੀਂ ਹੈ। ਇਸ ਘਟਨਾ ਬਾਰੇ ਹਰ ਰੋਜ਼ ਕੋਈ ਨਾ ਕੋਈ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਕੈਨੇਡਾ 'ਚ ਬੈਠਾ ਗੈਂਗਸਟਰ ਗੋਲਡੀ ਬਰਾੜ ਮੁੱਖ ਸ਼ੂਟਰ ਦੇ ਲਗਾਤਾਰ ਸੰਪਰਕ 'ਚ ਸੀ ਤੇ ਫੋਨ 'ਤੇ ਲਗਾਤਾਰ ਹਦਾਇਤਾਂ ਦੇ ਰਿਹਾ ਸੀ। ਇਸ ਮਾਮਲੇ 'ਚ ਪੁਲਿਸ ਵੱਲੋਂ ਕੁਝ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਕੁਝ ਅਜੇ ਵੀ ਫਰਾਰ ਹਨ। ਫੋਨ ਕਾਲ ਰਾਹੀਂ ਹੋਈ ਗੱਲਬਾਤ ਦੀਆਂ ਕੁਝ ਰਿਕਾਰਡਿੰਗਜ਼ ਸਾਹਮਣੇ ਆਈਆਂ ਹਨ।

ਸ਼ੂਟਰ ਤੇ ਗੋਲਡੀ ਬਰਾੜ ਵਿਚਾਲੇ ਹੋਈ ਫੋਨ 'ਤੇ ਹੋਈ ਗੱਲਬਾਤ ਤੋਂ ਪਤਾ ਚੱਲਦਾ ਹੈ ਕਿ 28 ਮਈ ਨੂੰ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰਨ ਦੇ ਹੁਕਮ ਮਿਲਦੇ ਹੀ ਕਾਤਲ ਵਾਰਦਾਤ ਨੂੰ ਅੰਜਾਮ ਦੇਣ ਲਈ ਤੇਜ਼ੀ ਨਾਲ ਸਰਗਰਮ ਹੋ ਗਏ।