ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਤੋਂ ਪਹਿਲਾਂ ਰਵਨੀਤ ਬਿੱਟੂ ਨੇ ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਹਾਈਕਮਾਨ ਵਲੋਂ ਨਵੇਂ ਸੂਬਾ ਪ੍ਰਧਾਨ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਸ ਐਲਾਨ ਤੋਂ ਪਹਿਲਾਂ ਲੁਧਿਆਣਾ ਤੋਂ ਕਾਂਗਰਸ ਦੇ MP ਅਤੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿੱਟੂ ਨੇ ਕਿਹਾ ਹੈ ਕਿ ਪਾਰਟੀ ਦੇ ਪੁਰਾਣੇ ਅਤੇ ਤਜ਼ਰਬੇਕਾਰ ਆਗੂ ਨੂੰ ਸੂਬੇ ਦੀ ਕਮਾਨ ਸੌਂਪੀ ਜਾਣੀ ਚਾਹੀਦੀ ਹੈ। ਕੋਈ ਅਜਿਹਾ ਆਗੂ ਪ੍ਰਧਾਨ ਲਗਾਇਆ ਜਾਣਾ ਚਾਹੀਦਾ ਹੈ, ਜਿਹੜਾ ਸਾਰਿਆਂ ਨੂੰ ਨਾਲ ਲੈ ਕੇ ਚੱਲ ਸਕੇ।

ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ 3 ਵਿਧਾਇਕ ਵਿਰੋਧੀ ਧਿਰ ਦੇ ਆਗੂ ਅਤੇ ਸੂਬਾ ਪ੍ਰਧਾਨ ਦੀ ਦੌੜ ਵਿਚ ਹਨ। ਇਸ ’ਚ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਪਰਗਟ ਸਿੰਘ ਸ਼ਾਮਲ ਹਨ। ਬਾਜਵਾ ਦੀ ਨਜ਼ਰ ਵਿਰੋਧੀ ਧਿਰ ਦੇ ਆਗੂ ਬਣਨ ’ਤੇ ਹੈ। ਇਸ ਨਾਲ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ 3 ਵਾਰ ਦੇ ਸਾਂਸਦ ਰਵਨੀਤ ਬਿੱਟੂ ਵੀ ਪਾਰਟੀ ਪ੍ਰਧਾਨਗੀ ਦੀ ਦੌੜ ਵਿਚ ਦਿਖਾਈ ਦੇ ਰਹੇ ਹਨ।