ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ CM ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਅਜਨਾਲਾ ਘਟਨਾ ਤੋਂ ਬਾਅਦ CM ਮਾਨ ਦੀ ਗ੍ਰਹਿ ਮੰਤਰੀ ਨਾਲ ਪਹਿਲੀ ਮੁਲਾਕਾਤ ਹੈ । ਦੱਸਿਆ ਜਾ ਰਿਹਾ ਇਸ ਮੁਲਾਕਾਤ ਦੌਰਾਨ ਪੰਜਾਬ ਦੀ ਸੁਰੱਖਿਆ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਗੱਲਬਾਤ ਹੋਵੇਗੀ । ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਪੁਰੋਹਿਤ ਨੇ ਬੀਤੀ ਦਿਨੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਪਿਛਲੇ ਦਿਨੀਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕ ਵਲੋਂ ਲਵਪ੍ਰੀਤ ਸਿੰਘ ਤੂਫ਼ਾਨ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਪੁਲਿਸ ਥਾਣੇ ਨੂੰ ਘੇਰਿਆ ਗਿਆ ਸੀ। ਇਸ ਘਟਨਾ ਦੌਰਾਨ ਕਈ ਪੁਲਿਸ ਨੇ ਮੁਲਾਜ਼ਮ ਜਖ਼ਮੀ ਹੋ ਗਏ ।

More News

NRI Post
..
NRI Post
..
NRI Post
..