ਚੋਣਾਂ ਤੋਂ ਪਹਿਲੇ ਕੈਪਟਨ ਸਰਕਾਰ ਨੇ 52 ‘IAS’ ਅਧਿਕਾਰੀਆਂ ਦਾ ਕੀਤਾ ਤਬਾਦਲਾ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਦੱਸ ਦੇਈਏ ਕਿ ਅਗਲੇ ਸਾਲ ਪੰਜਾਬ 'ਚ ਵਿਧਾਨ ਸਭਾ ਚੋਣਾਂ ਹਨ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ 'ਚ ਇਹ ਵੱਡਾ ਫੇਰ ਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਬੁੱਧਵਾਰ ਦੇਰ ਰਾਤ 52 ਆਈ.ਏ.ਐੱਸ. ਅਧਿਕਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਸਭ ਤੋਂ ਵੱਡਾ ਫੇਰਬਦਲ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲ਼ੋਂ 2005 ਬੈਚ ਦੇ ਆਈ.ਏ.ਐੱਸ. ਅਧਿਕਾਰੀ ਮਲਵਿੰਦਰ ਸਿੰਘ ਜੱਗੀ ਨੂੰ ਅੰਮ੍ਰਿਤਸਰ ਨਗਰ ਨਿਗਮ ਦਾ ਕਮਿਸ਼ਨਰ ਥਾਪਿਆ ਗਿਆ ਹੈ। 2017 ਬੈਚ ਦੇ ਅਧਿਕਾਰੀ ਹਿਮਾਂਸ਼ੂ ਜੈਨ ਨੂੰ ਜਲੰਧਰ 'ਚ ਵਧੀਕ ਡਿਪਟੀ ਕਮਿਸ਼ਨਰ ਬਣਾਇਆ ਗਿਆ ਹੈ।

More News

NRI Post
..
NRI Post
..
NRI Post
..