ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਨਵਜੋਤ ਸਿੱਧੂ ਵਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਨਵਜੋਤ ਸਿੱਧੂ ਵਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਿੱਧੂ ਵਲੋਂ ਮਾਲਵਾ ਦੇ ਆਗੂਆਂ ਨੂੰ ਆਪਣੀ ਪਟਿਆਲਾ ਸਥਿਤ ਰਿਹਾਇਸ਼ ’ਤੇ ਦੁਪਹਿਰ ਦੇ ਖਾਣੇ ’ਤੇ ਬੁਲਾਇਆ ਗਿਆ। ਅਸਤੀਫ਼ਾ ਦੇਣ ਤੋਂ ਬਾਅਦ ਸਿੱਧੂ ਦੀ ਇਹ ਤੀਸਰੀ ਮੀਟਿੰਗ ਹੈ। ਵਿਧਾਨ ਸਭਾ ਚੋਣਾਂ ਵਿਚ ਹੋਈ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸਿੱਧੂ ਤੋਂ ਅਸਤੀਫ਼ਾ ਲੈ ਲਿਆ ਸੀ।

ਜਾਣਕਾਰੀ ਅਨੁਸਾਰ ਇਨ੍ਹਾਂ ਮੀਟਿੰਗਾਂ ਰਾਹੀਂ ਸਿੱਧੂ ਕਾਂਗਰਸ ਹਾਈਕਮਾਨ ਨੂੰ ਤਾਕਤ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਟਿਆਲਾ 'ਚ ਹੋਈ ਮੀਟਿੰਗ ਵਿਚ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਸਾਬਕਾ ਵਿਧਾਇਕ ਸੁਖਬਿੰਦਰ ਡੈਨੀ, ਹਰਦਿਆਲ ਕੰਬੋਜ ਤੋਂ ਇਲਾਵਾ ਮੋਹਿੰਦਰ ਸਿੰਘ ਕੇ. ਪੀ., ਪਿਰਮਲ ਸਿੰਘ ਖਾਲਸਾ, ਨਾਜਰ ਸਿੰਘ ਮਾਨਸ਼ਾਹੀਆ, ਮੁਹੰਮਦ ਮੁਸਤਫਾ, ਅਸ਼ਵਨੀ ਸੇਖੜੀ ਸ਼ਾਮਲ ਸਨ।

More News

NRI Post
..
NRI Post
..
NRI Post
..