ਬੈਂਗਲੁਰੂ ਨੇ ਗੁਜਰਾਤ ਨੂੰ ਜਿੱਤ ਲਈ 171 ਦੌੜਾਂ ਦਾ ਦਿੱਤਾ ਟੀਚਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇੰਡੀਅਨ ਪ੍ਰੀਮੀਅਰ ਲੀਗ ਦਾ 43ਵਾਂ ਮੈਚ ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਦਰਮਿਆਨ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਬੈਂਗਲੁਰੂ ਨੇ ਗੁਜਰਾਤ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ ਨਿਰਧਾਰਤ 20 ਓਵਰਾਂ 'ਚ ਵਿਰਾਟ ਕੋਹਲੀ ਤੇ ਰਜਤ ਪਾਟੀਦਾਰ ਦੇ ਅਰਧ ਸੈਂਕੜਿਆਂ ਦੇ ਦਮ 'ਤੇ 6 ਵਿਕਟਾਂ ਦੇ ਨੁਕਸਾਨ 'ਤੇ 170 ਦੌੜਾਂ ਬਣਾਈਆਂ। ਇਸ ਤਰ੍ਹਾਂ ਬੈਂਗਲੁਰੂ ਨੇ ਗੁਜਰਾਤ ਨੂੰ ਜਿੱਤ ਲਈ 171 ਦੌੜਾਂ ਦਾ ਟੀਚਾ ਦਿੱਤਾ।

ਅੱਜ ਦੇ ਮੈਚ 'ਚ ਕੋਹਲੀ ਆਪਣੇ ਪੁਰਾਣੇ ਰੰਗ 'ਚ ਦਿਸੇ। ਕੋਹਲੀ ਨੇ ਆਪਣੀ ਪਾਰੀ ਦੌਰਾਨ 58 ਦੌੜਾਂ ਬਣਾਈਆਂ। ਕੋਹਲੀ ਨੇ 6 ਚੌਕੇ ਤੇ 1 ਛੱਕਾ ਲਗਾਇਆ। ਕੋਹਲੀ ਮੁਹੰਮਦ ਸ਼ੰਮੀ ਵਲੋਂ ਬੋਲਡ ਹੋਏ ਤੇ ਪਵੇਲੀਅਨ ਪਰਤ ਗਏ। ਦਿਨੇਸ਼ ਕਾਰਤਿਕ 2 ਦੌੜਾਂ ਤੇ ਗਲੇਨ ਮੈਕਸਵੇਲ 33 ਦੌੜਾਂ ਬਣਾ ਆਊਟ ਹੋਏ।