ਹੈਵਾਨੀਅਤ ਦੀਆਂ ਹੱਦਾਂ ਪਾਰ! ਦਾਲ ਪਤਲੀ ਹੋਣ ਕਾਰਨ ਵਿਅਕਤੀ ਨੇ ਪੂਰੇ ਪਰਿਵਾਰ ਦਾ ਕੀਤਾ ਕਤਲ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : UP ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਦਾਲ ਪਤਨੀ ਹੋਣ ਕਾਰਨ ਪਤੀ ਨੇ ਪਤਨੀ ਸਮੇਤ ਆਪਣੀ 2 ਧੀਆਂ ਦਾ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਪੁਲਿਸ ਨੇ ਬੱਚਿਆਂ ਸਮੇਤ ਪਤਨੀ ਦੀ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਛਾਪੇਮਾਰੀ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਦੇਵੇਂਦਰ ਨੇ ਆਪਣੀ ਪਤਨੀ ਰਾਮਕੁਮਾਰੀ ਤੇ 2 ਮਾਸੂਮ ਧੀਆਂ ਆਰੂਸ਼ੀ ਤੇ ਸੋਨਾਕਸ਼ੀ ਦਾ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਦੋਸ਼ੀ ਦੇਵੇਂਦਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਅਨੁਸਾਰ ਛਾਪੇਮਾਰੀ ਦੌਰਾਨ ਅੱਜ ਪੁਲਿਸ ਟੀਮ ਵਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾ ਦੀ ਆਪਣੇ ਪਤੀ ਨਾਲ ਹਮੇਸ਼ਾ ਲੜਾਈ ਹੁੰਦੀ ਸੀ । ਰਿਸ਼ਤੇਦਾਰਾਂ ਨੇ ਦੱਸਿਆ ਕਿ ਦਾਲ ਪਤਲੀ ਹੋਣ ਕਾਰਨ ਫਿਰ ਦੋਵਾਂ ਵਿਚਾਲੇ ਲੜਾਈ ਹੋ ਗਈ। ਲੜਾਈ ਇੰਨੀ ਵੱਧ ਗਈ ਕਿ ਦੇਵੇਂਦਰ ਨੇ ਆਪਣੀ ਪਤਨੀ ਸਮੇਤ 2 ਧੀਆਂ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ।