ਭਗਤ ਸਿੰਘ ਤੇ ਸਾਥੀਆਂ ਦਾ ਕਿਸਾਨ ਅੱਜ ਮਨਾਉਣਗੇ ਸ਼ਹੀਦੀ ਦਿਹਾੜਾ

by vikramsehajpal

ਦਿੱਲੀ,(ਦੇਵ ਇੰਦਰਜੀਤ) :ਕਿਸਾਨ ਅੱਜ ਯਾਨੀ ਕਿ ਮੰਗਲਵਾਰ ਨੂੰ ਸ. ਭਗਤ ਸਿੰਘ ਅਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਉਣਗੇ, ਇਸ ਲਈ ਸਰਹੱਦਾਂ ’ਤੇ ਭਾਰੀ ਗਿਣਤੀ ਵਿਚ ਨੌਜਵਾਨ ਦਿੱਲੀ ਦੀਆਂ ਸਰਹੱਦਾਂ ’ਤੇ ਪਹੁੰਚਣ ਲੱਗ ਗਏ ਹਨ। ਕੁੰਡਲੀ ਬਾਰਡਰ ’ਤੇ ਸਭ ਤੋਂ ਜ਼ਿਆਦਾ ਨੌਜਵਾਨ ਪੰਜਾਬ ਤੋਂ ਪਹੁੰਚ ਰਹੇ ਹਨ। ਇਸ ਮੌਕੇ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿਸ ’ਚ ਭਗਤ ਸਿੰਘ, ਸੁਖਵੇਦ ਅਤੇ ਰਾਜਗੁਰੂ ਦੇ ਵਿਚਾਰਾਂ ’ਤੇ ਚਰਚਾ ਕੀਤੀ ਜਾਵੇਗੀ।

ਸੰਗਰੂਰ ਤੋਂ ਨੌਜਵਾਨ ਕਿਸਾਨ ਸ਼ਹੀਦ ਊਧਮ ਸਿੰਘ ਸਮਾਰਕ ਤੋਂ ਪਵਿੱਤਰ ਮਿੱਟੀ ਲੈ ਕੇ ਟਿਕਰੀ ਬਾਰਡਰ ਲਈ ਰਵਾਨਾ ਹੋਏ ਹਨ। ਹੋਰ ਥਾਵਾਂ ਤੋਂ ਵੀ ਕਿਸਾਨਾਂ ਨੇ ਦਿੱਲੀ ਲਈ ਕੂਚ ਕੀਤਾ ਹੈ। ਕਰਨਾਲ ਦੇ ਜਗਾਧਰੀ ਸਥਿਤ ਮਿਲਕ ਮਾਜਰਾ ਟੋਲ ਪਲਾਜ਼ਾ ’ਤੇ ਹੋਣ ਵਾਲੇ ਸ਼ਹੀਦੀ ਦਿਹਾੜੇ ’ਤੇ ਕਿਸਾਨ, ਨੌਜਵਾਨ ਅਤੇ ਬੱਚੇ ਪੀਲੀਆਂ ਪੱਗਾਂ ਬੰਨ੍ਹ ਕੇ ਹਿੱਸਾ ਲੈਣਗੇ, ਉੱਥੇ ਹੀ ਬੀਬੀਆਂ ਪੀਲੀਆਂ ਚੁੰਨੀਆਂ ਲੈ ਕੇ ਪਹੁੰਚਣਗੀਆਂ। ਸ਼ਹੀਦੀ ਦਿਹਾੜੇ ’ਤੇ ਕਿਸਾਨ ਭਾਰਤ ਬੰਦ ਨੂੰ ਲੈ ਕੇ ਅੱਗੇ ਦੀ ਰਣਨੀਤੀ ਵੀ ਤਿਆਰ ਕਰਨਗੇ।