ਕਿਸਾਨਾਂ ਨੂੰ ਮਿਲੇ ਬਗੈਰ ਕੇਜਰੀਵਾਲ ਨਾਲ ਮੁਲਾਕਾਤ ਲਈ ਦਿੱਲੀ ਪੁੱਜੇ ਭਗਵੰਤ ਮਾਨ

by jaskamal

ਨਿਊਜ਼ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਲਈ ਦਿੱਲੀ ਪਹੁੰਚ ਗਏ ਹਨ। ਉਧਰ, ਇਸ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਰੋਸ ਹੈ। ਕਿਸਾਨਾਂ ਨੇ ਚੰਡੀਗੜ੍ਹ ਵੱਲ ਮਾਰਚ ਸ਼ੁਰੂ ਕਰ ਦਿੱਤਾ । ਮੋਹਾਲੀ ਪੁਲਿਸ ਵੱਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈਪੀਐੱਸ ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੱਕਾ ਮੋਰਚਾ ਲਾਉਣ ਲਈ ਕਿਸਾਨ ਆਪਣੇ ਨਾਲ ਟਰਾਲੀਆਂ 'ਚ ਰਾਸ਼ਨ ਲਿਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਜਿੱਥੇ ਰਾਹ ਰੋਕੇਗੀ, ਉੱਥੇ ਹੀ ਪੱਕਾ ਮੋਰਚਾ ਲਗਾ ਕੇ ਧਰਨੇ 'ਤੇ ਬੈਠ ਜਾਣਗੇ। ਇਸ ਤੋਂ ਪਹਿਲਾਂ ਅੱਜ ਪੰਜਾਬ ਭਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਬੈਨਰ ਹੇਠ ਕਿਸਾਨ ਇੱਥੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਪਹੁੰਚੇ।ਕਿਸਾਨਾਂ ਦਾ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਕੂਚ ਕਰਨ ਦਾ ਪ੍ਰੋਗਰਾਮ ਸੀ। ਗੁਰਦੁਆਰਾ ਅੰਬ ਸਾਹਿਬ ਦੇ ਬਾਹਰ, ਲਾਲ ਬੱਤੀ ਚੌਕ ਫੇਜ-7 ਅਤੇ ਵਾਈਪੀਐਸ ਚੌਕ ਇਲਾਕਾ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਸੀ। ਚੰਡੀਗੜ੍ਹ ’ਚ ਦਾਖਲੇ ਨੂੰ ਰੋਕਣ ਲਈ ਯੂਟੀ ਪੁਲਿਸ ਵੀ ਪੂਰੀ ਤਰ੍ਹਾਂ ਮੁਸਤੈਦ ਹੈ।