ਭਗਵੰਤ ਮਾਨ ਨੇ 30 ਸਤੰਬਰ ਨੂੰ ਪੰਜਾਬ ਭਰ ਦੇ ਸ਼ੈਲਰ ਮਾਲਕਾਂ ਦੀ ਸੰਗਰੂਰ ਵਿਖੇ ਮੀਟਿੰਗ ਬੁਲਾਈ

by

ਚੰਡੀਗੜ (ਇੰਦਰਜੀਤ ਸਿੰਘ) : ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਝੋਨੇ ਦੇ ਸੀਜ਼ਨ ਦੌਰਾਨ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ 30 ਸਤੰਬਰ ਨੂੰ ਪੰਜਾਬ ਭਰ ਦੇ ਸ਼ੈਲਰ ਮਾਲਕਾਂ ਦੀ ਸੰਗਰੂਰ ਵਿਖੇ ਮੀਟਿੰਗ ਬੁਲਾਈ ਹੈ। ਭਗਵੰਤ ਮਾਨ ਅਤੇ ਵਪਾਰ ਵਿੰਗ ਦੀ ਸੂਬਾ ਪ੍ਰਧਾਨ ਨੀਨਾ ਮਿੱਤਲ ਨੇ ਦੱਸਿਆ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਪਰ ਸੂਬਾ ਅਤੇ ਕੇਂਦਰ ਸਰਕਾਰਾਂ ਦੀਆਂ ਤਿਆਰੀਆਂ ਬੇਹੱਦ ਢਿੱਲੀਆਂ ਹਨ| 

ਜਿਸ ਕਾਰਨ ਕਿਸਾਨਾਂ ਦੀ ਮੰਡੀਆਂ 'ਚ ਖੱਜਲ-ਖ਼ੁਆਰੀ ਦੀਆਂ ਸੰਭਾਵਨਾਵਾਂ ਪੈਦਾ ਹੋ ਗਈਆਂ ਹਨ।ਵਪਾਰ ਵਿੰਗ ਦੀ ਸੂਬਾ ਪ੍ਰਧਾਨ ਨੀਨਾ ਮਿੱਤਲ ਨੇ ਸਾਰੇ ਸ਼ੈਲਰ ਮਾਲਕਾਂ ਨੂੰ ਮੀਟਿੰਗ 'ਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸੁੱਤੀਆਂ ਪਈਆਂ ਸਰਕਾਰਾਂ ਨੂੰ ਜਗਾਉਣ ਲਈ ਇਕੱਠਿਆਂ ਹੰਭਲਾ ਮਾਰਨ ਦੀ ਲੋੜ ਹੈ।

More News

NRI Post
..
NRI Post
..
NRI Post
..