“ਭਗਵੰਤ ਮਾਨ ਹੋ ਸਕਦੇ ਨੇ ਪੰਜਾਬ ‘ਚ ਆਪ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ”

by jaskamal

ਨਿਊਜ਼ ਡੈਸਕ (ਜਸਕਮਲ) : ਭਗਵੰਤ ਮਾਨ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ। ਸੂਤਰਾਂ ਮੁਤਾਬਕ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਗਵੰਤ ਮਾਨ ਦੇ ਚਿਹਰੇ 'ਤੇ ਲੜਨ ਦਾ ਮਨ ਬਣਾ ਲਿਆ ਹੈ। ਪਾਰਟੀ ਐਲਾਨ ਲਈ ਸਹੀ ਸਮੇਂ ਦੀ ਉਡੀਕ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਦੇ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਇਹ ਐਲਾਨ ਕੁਝ ਦਿਨਾਂ ਬਾਅਦ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ‘ਆਪ’ ਦੇ ਸੰਸਦ ਮੈਂਬਰ ਭਗਵੰਤ ਨੂੰ ‘ਆਪ’ ਵੱਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਲਈ ਪੀਏਸੀ 'ਚ ਸਹਿਮਤੀ ਬਣ ਗਈ ਹੈ।

ਦੱਸ ਦਈਏ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਆਪਣੇ ਸੀਐੱਮ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਸੀ, ਜਿਸ ਨੂੰ ਆਪ ਦੇ ਸਰਕਾਰ ਬਣਾਉਣ ਤੋਂ ਖੁੱਝਣ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਸੀ।

More News

NRI Post
..
NRI Post
..
NRI Post
..