ਗਊਆਂ ਦੇ ਕਤਲ ਮਾਮਲੇ ‘ਚ ਭਗਵੰਤ ਮਾਨ ਨੇ ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਜ਼ਿਲ੍ਹੇ ਵਿਚ ਵਾਪਰੇ ਗਊਆਂ ਦੇ ਮਾਮਲੇ ਦੀ ਭਗਵੰਤ ਮਾਨ ਨੇ ਸਖ਼ਤ ਨਿਖੇਧੀ ਕਰਦਿਆਂ ਪੁਲਸ ਨੂੰ ਜਲਦੀ ਤੋਂ ਜਲਦੀ ਦੋਸ਼ੀਆਂ ਦਾ ਪਤਾ ਲਾਉਣ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਭਗਵੰਤ ਮਾਨ ਨੇ ਪੁਲਿਸ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਚਾ ਬਣਾ ਕੇ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਕਿਸੇ ਵੀ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀ ਛੋਟ ਨਹੀਂ ਦਿੱਤੀ ਜਾਵੇਗੀ। ਉਨਾ ਭਰੋਸਾ ਦਿਵਾਇਆ ਕਿ ਸਾਰੇ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਟਾਂਡਾ ਵਿਚ ਬੀਤੇ ਦਿਨ ਲਗਭਗ 20 ਗਊ ਵੰਸ਼ ਦੇ ਕਤਲ ਦੀ ਖ਼ੌਫਨਾਕ ਵਾਰਦਾਤ ਸਾਹਮਣੇ ਆਈ ਸੀ। ਦੱਸ ਦਈਏ ਕਿ ਜਲੰਧਰ-ਪਠਾਨਕੋਟ ਹਾਈਵੇਅ ਦੇ ਨਾਲ ਲੱਗਦੇ ਰੇਲਵੇ ਟਰੈਕ ਕੋਲ ਗਊਆਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ।

ਰਾਹਗੀਰ ਤੋਂ ਸੂਚਨਾ ਮਿਲਣ 'ਤੇ ਟਾਂਡਾ ਰੇਲਵੇ ਪੁਲਿਸ ਦੀ ਟੀਮ ਮੌਕੇ 'ਤੇ ਪੁੱਜੀ। ਇਸ ਦੌਰਾਨ ਬੇਰਹਿਮੀ ਨਾਲ ਸਿਰ ਅਤੇ ਲੱਤਾਂ ਵੱਢ ਕੇ ਕਤਲ ਕੀਤੀਆਂ ਗਈਆਂ ਗਊਆਂ ਦੇ ਸਿਰ ਅਤੇ ਲਾਸਾ ਪਈਆ ਸਨ ਅਤੇ ਉਨ੍ਹਾਂ ਦੀ ਮਾਸ ਅਤੇ ਚਮੜੀ ਗਾਇਬ ਸੀ। ਪੁਲਿਸ ਨੇ ਅਣਪਛਾਤੇ ਕਾਤਲਾਂ ਖ਼ਿਲਾਫ਼ ਕੇਸ ਦਰਜ ਕਰਕੇ ਫੋਰੈਂਸਿਕ ਮਾਹਿਰਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।