ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸੰਗਰੂਰ ਵਾਲੇ ਘਰ ਪੁੱਜੇ ‘ਭਗਵੰਤ ਮਾਨ’

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਸੰਗਰੂਰ ਵਿਖੇ ਆਪਣੇ ਘਰ ਡਰੀਮਲੈਂਡ ਕਲੋਨੀ ਵਿਖੇ ਪਹੁੰਚੇ ਹਨ। ਜਿੱਥੇ ਉਨ੍ਹਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਆਗਤ ਕੀਤਾ ਗਿਆ ਅਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਸੰਗਰੂਰ ਪੁੱਜਣ 'ਤੇ ਜੀ ਆਇਆਂ ਨੂੰ ਕਿਹਾ ਗਿਆ।

ਦੱਸ ਦਈਏ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਗਾਰਡ ਆਫ਼ ਆਨਰ ਦੀ ਸਲਾਮੀ ਦੇ ਕੇ ਸਨਮਾਨਿਤ ਕੀਤਾ ਗਿਆ। ਰੰਗਾਂ ਦੇ ਤਿਉਹਾਰ ਹੋਲੀ ਮੌਕੇ ਭਗਵੰਤ ਮਾਨ ਸੰਗਰੂਰ ਵਿਖੇ ਪੁੱਜੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਪ੍ਰਮੁੱਖ ਆਗੂ ਵੀ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਨਾਲ ਸਨ।

More News

NRI Post
..
NRI Post
..
NRI Post
..