ਭਗਵੰਤ ਮਾਨ ਅੱਜ MP ਦੇ ਅਹੁਦੇ ਤੋਂ ਦੇਣਗੇ ਅਸਤੀਫਾ, ਟਵੀਟ ਰਾਹੀਂ ਦਿੱਤੀ ਜਾਣਕਾਰੀ

by jaskamal

ਨਿਊਜ਼ ਡੈਸਕ : ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇਣ ਜਾ ਰਹੇ ਹਨ। ਇਸ ਬਾਰੇ ਟਵੀਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਅੱਜ ਦਿੱਲੀ ਜਾ ਕੇ ਸੰਗਰੂਰ ਦੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ, ਇਸ ਦੇ ਲਈ ਧੰਨਵਾਦ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦੇ ਹਨ ਕਿ ਕੁੱਝ ਹੀ ਮਹੀਨਿਆਂ ‘ਚ ਉਨ੍ਹਾਂ ਦੀ ਆਵਾਜ਼ ਲੋਕ ਸਭਾ ‘ਚ ਫਿਰ ਗੂੰਜੇਗੀ।

More News

NRI Post
..
NRI Post
..
NRI Post
..