Breaking: ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੜਨਗੇ ਚੋਣ

by jagjeetkaur

ਅੰਮ੍ਰਿਤਸਰ, 26 ਅਪ੍ਰੈਲ 2024- ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਉਨ੍ਹਾਂ ਦੇ ਮਾਤਾ ਬੀਬੀ ਬਲਵਿੰਦਰ ਕੌਰ ਜੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਰੂਪ ਦੇਣ ਵਾਸਤੇ, ਐਨ.ਐੱਸ.ਏ. ਖਤਮ ਕਰਵਾਉਣ ਲਈ, ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਪੰਜਾਬ ਦੇ ਦਰਦ ਨੂੰ ਅੰਤਰਰਾਸ਼ਟਰੀ ਪੱਧਰ ਤੇ ਲਿਜਾਣ ਲਈ ਇਹ ਐਲਾਨ ਕੀਤਾ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੰਗਤਾਂ, ਪੰਚਾਇਤਾਂ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਮਿਲੇ ਸੰਦੇਸ਼ਾਂ ਮੁਤਾਬਿਕ ਸਮਾਂ ਅਤੇ ਹਾਲਾਤ ਇਹ ਮੰਗ ਕਰਦੇ ਹਨ ਕਿ ਜਿਸ ਤਰ੍ਹਾਂ ਸਰਕਾਰ ਨੌਜਵਾਨਾਂ ਉੱਤੇ ਤਸ਼ੱਦਦ ਕਰ ਰਹੀ ਹੈ, ਜਿਵੇਂ ਉਨ੍ਹਾਂ ਨੂੰ ਦੂਰ ਦੁਰਾਡੇ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਡਿਬਰੂਗੜ੍ਹ ਜੇਲ੍ਹ ਵਿੱਚ ਸੁਟਿੱਆ ਗਿਆ ਹੈ, ਜਿੱਥੇ ਸਿਰਫ ਇੱਕ ਮੁਲਾਕਾਤ ਕਰਨ ਲਈ ਵੀ ਕਈ ਤਰ੍ਹਾਂ ਦੀਆਂ ਖੱਜਲਖੁਆਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿੱਥੇ ਧਾਰਮਿਕ ਚੇਤਨਾ ਮਾਰਚ ਕੱਢਣ ਦੀ ਇਜਾਜ਼ਤ ਨਹੀਂ ਅਤੇ ਜਿੱਥੇ ਸਰਕਾਰ ਨੇ ਸਾਰੀਆਂ ਸ਼ਰਮਾਂ ਨੂੰ ਲਾਹ ਕੇ ਬੀਬੀਆਂ ਨੂੰ ਵੀ ਜੇਲ੍ਹਾਂ ਵਿੱਚ ਸੁੱਟਣ ਤੋਂ ਗੁਰੇਜ਼ ਨਹੀਂ ਕੀਤਾ।

ਹੁਣ ਇਹ ਜ਼ਰੂਰੀ ਹੋ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਅਤੇ ਸਰਕਾਰ ਦੇ ਝੂਠਾਂ ਦਾ ਪਰਦਾਫਾਸ਼ ਕਰਨ ਲਈ ਅਤੇ ਨੌਜਵਾਨਾਂ ਉੱਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਲੈ ਕੇ ਜਾਣ ਅਤੇ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਅਤੇ ਐਨ.ਐੱਸ.ਏ. ਵਰਗੇ ਜ਼ਾਲਮ ਕਾਨੂੰਨਾਂ ਨੂੰ ਖਤਮ ਕਰਾਉਣ ਲਈ ਮਜਬੂਰ ਕੀਤਾ ਜਾਵੇ।

More News

NRI Post
..
NRI Post
..
NRI Post
..