ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਭਾਈ ਰਣਜੀਤ ਸਿੰਘ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੰਜਾਬ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣ ਭਾਈ ਰਣਜੀਤ ਸਿੰਘ ਨੇ ਅੰਮ੍ਰਿਤਪਾਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ ।ਭਾਈ ਰਣਜੀਤ ਸਿੰਘ ਨੇ ਕਿਹਾ ਅੰਮ੍ਰਿਤਪਾਲ ਸਿੰਘ ਜੇਕਰ ਗੁਰੂ ਦੇ ਸੱਚੇ ਸਿੱਖ ਹਨ ਤਾਂ ਉਹ ਪਿੱਠ ਦਿਖਾ ਕੇ ਭੱਜ ਕਿਉ ਰਹੇ ਹਨ। ਜੇਕਰ ਸੱਚੇ ਹਨ ਤਾਂ ਉਹ ਪੁਲਿਸ ਨੂੰ ਆਤਮ ਸਮਰਪਣ ਕਰਨ ਕਿਉਕਿ ਉਨ੍ਹਾਂ ਦੀ ਵਜ੍ਹਾ ਨਾਲ ਸਿੱਖ ਨੌਜਵਾਨਾਂ ਨੂੰ ਜੇਲ੍ਹ ਜਾਣ ਲਈ ਮਜਬੂਰ ਹੋਣਾ ਪਿਆ ਹੈ। ਜਿਨ੍ਹਾਂ ਦਾ ਕੋਈ ਕਸੂਰ ਨਹੀਂ ਹੈ।

ਰਣਜੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਇਹ ਨਹੀ ਪਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹਥਿਆਰਾਂ ਦੀ ਨਹੀ ਵਿਚਾਰਾਂ ਦੀ ਲੋੜ ਹੈ ।ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਸਤੇ ਪਾਉਣ ਵਾਲੇ ਅੰਮ੍ਰਿਤਪਾਲ ਹੁਣ ਖੁਦ ਪੁਲਿਸ ਕੋਲੋਂ ਡਰ ਕੇ ਲੁਕ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਭੜਕਾਊ ਵਾਲੇ ਲੋਕਾਂ ਤੋਂ ਆਪਣਾ ਬਚਣਾ ਕਰਨ ਤਾਂ ਜੋ ਉਹ ਅਜਿਹੇ ਵਿਅਕਤੀਆਂ ਪਿੱਛੇ ਲੱਗ ਕੇ ਆਪਣਾ ਨੁਕਸਾਨ ਨਾ ਕਰ ਬੈਠਣ। ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਕਰਵਾਈ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..