ਪੱਤਰ ਪ੍ਰੇਰਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਹਾਈ ਕੋਰਟ ਤੋਂ ਅੰਤ੍ਰਿਮ ਰਾਹਤ ਮਿਲੀ ਹੈ। ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਹਿਲਾਂ ਹੀ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਹੁਣ ਮਾਮਲੇ ਦੀ ਅਗਲੀ ਸੁਣਵਾਈ 2 ਨਵੰਬਰ 2023 ਨੂੰ ਹੋਵੇਗੀ।
ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 4 ਅਕਤੂਬਰ ਨੂੰ ਜਵਾਬ ਦਾਖਲ ਕਰਨ ਲਈ ਕਿਹਾ ਸੀ, ਜਿਸ ਤੋਂ ਬਾਅਦ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਤੋਂ ਬਾਅਦ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਸੀ।



