ਕਾਂਗਰਸ ‘ਚ ਪਿਆ ਭੜਥੂ, ਇਕ ਹੋਰ ਵਿਧਾਇਕ ਨੂੰ ਕੱਢਿਆ ਬਾਹਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵਿਚ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਕੇਵਲ ਢਿੱਲੋਂ ਅਤੇ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਸੀ।