ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਅੱਜ ਕੀਤੀ ਜਾਵੇਗੀ ਦੀਪ ਸਿੱਧੂ ਦੀ ਅੰਤਿਮ ਅਰਦਾਸ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਾਰ ਦੀਪ ਸਿੱਧੂ ਨੂੰ ਅੰਤਿਮ ਅਰਦਾਸ ਦੇਣ ਲਈ ਫਤਹਿਗੜ੍ਹ ਸਾਹਿਬ ਵਿਖੇ ਪਾਠ ਦਾ ਭੋਗ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਪੁੱਜ ਚੁੱਕੀ ਹੈ।

ਦੱਸ ਦਈਏ ਕਿ ਕਿਸਾਨ ਅੰਦੋਲਨ ਦੌਰਾਨ ਚਰਚਾ ਵਿੱਚ ਆਏ ਅਦਾਕਾਰ ਦੀਪ ਸਿੱਧੂ ਦੀ ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੇਐੱਮਪੀ ਸ਼ਾਹ ਮਾਰਗ ਉੱਤੇ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਸੋਨੀਪਤ ਪੁਲਿਸ ਨੇ ਦੀਪ ਸਿੱਧੂ ਦੀ ਹਾਦਸੇ ਵਿੱਚ ਹੋਈ ਮੌਤ ਦੀ ਪੁਸ਼ਟੀ ਕੀਤੀ ਸੀ ਅਤੇ ਪਰਿਵਾਰ ਨੂੰ ਸੂਚਨਾ ਦਿੱਤੀ ਸੀ। ਇੱਥੇ ਹੀ ਉਨ੍ਹਾਂ ਦਾ ਪੋਸਟਮਾਰਟਮ ਤਿੰਨ ਡਾਕਟਰਾਂ ਦੇ ਬੋਰਡ ਵੱਲੋਂ ਕੀਤਾ ਗਿਆ ਸੀ। ਇਸ ਪਿੱਛੋਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪੀ ਗਈ ਸੀ।

ਵੱਡੀ ਗਿਣਤੀ ਵਿਚ ਨੌਜਵਾਨ ਉਨ੍ਹਾਂ ਤੋਂ ਪ੍ਰਭਾਵਿਤ ਹੋਏ ਸਨ। ਝੰਡਾ ਲਹਿਰਾਉਣ ਦੇ ਵਿਵਾਦ ਕਾਰਨ ਬਾਅਦ ਵਿਚ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਹੋਈ ਸੀ ਤੇ ਬਾਅਦ ਵਿਚ ਜ਼ਮਾਨਤ ਮਿਲ ਗਈ ਸੀ।