ਕੇਂਦਰੀ ਜੇਲ੍ਹ ‘ਚ ਬੰਦ ਗੈਂਗਸਟਰ ਭੋਲਾ ਸ਼ੂਟਰ ਦੀ ਹੋਈ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰੀ ਜੇਲ੍ਹ 'ਚ ਬੰਦ ਇੱਕ ਕੈਦੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਭੋਲਾ ਸ਼ੂਟਰ ਦੀ ਤਬੀਅਤ ਵਿਗੜ ਗਈ।ਇਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗੈਂਗਸਟਰ ਭੋਲਾ ਸ਼ੂਟਰ ਫਰੀਦਕੋਟ ਦੇ ਕੋਟਕਪੂਰਾ ਦਾ ਰਹਿਣ ਵਾਲਾ ਹੈ ਅਤੇ ਉਸ ਖਿਲਾਫ਼ ਕਈ ਵੱਡੇ ਅਪਰਾਧਿਕ ਮਾਮਲੇ ਦਰਜ ਹਨ। ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।