ਬੀਬੀ ਜਗੀਰ ਕੌਰ ਦਾ ਬਾਦਲ ਪਰਿਵਾਰ ਨੂੰ ਲੈ ਕੇ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਦਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੇ ਸਿਧਾਂਤਾਂ 'ਤੇ ਚਲਣ ਵਾਲਿਆਂ ਸਾਰੀਆਂ ਪੰਥਕ ਪਾਰਟੀਆਂ ਨੂੰ ਇਕ ਪਲੇਟਫਾਰਮ 'ਤੇ ਇਕੱਠੇ ਹੋ ਕੇ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਮਿਹਨਤ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਸੁਖਬੀਰ ਸਿੰਘ ਬਾਦਲ ਨੂੰ ਸ਼ੋਮਣੀ ਅਕਾਲੀ ਦਲ ਦਾ ਪ੍ਰਧਾਨ ਹੋਣ ਦਾ ਕੋਈ ਅਧਿਕਾਰ ਨਹੀ ਹੈ ਕਿਉਕਿ ਉਹ 2 ਵਾਰ ਬੁਰੀ ਤਰਾਂ ਚੋਣ ਹਾਰ ਚੁੱਕੇ ਹਨ। ਇਸ ਦੌਰਾਨ ਮਨਜੀਤ ਸਿੰਘ ਨੇ ਬੀਬੀ ਜਗੀਰ ਕੌਰ ਨੂੰ ਭਰੋਸਾ ਦਿੱਤਾ ਕਿ ਉਹ ਸ਼ੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਨਹੀ ਛੱਡਣਗੇ। ਇਸ ਮੌਕੇ ਸੁਰਿੰਦਰ ਜਾਜਾ ,ਮਨਸਾ ਸਿੰਘ ਰਾਵਾ ਸਮੇਤ ਹੋਰ ਵੀ ਅਕਾਲੀ ਆਗੂ ਤੇ ਵਰਕਰ ਵੱਡੀ ਗਿਣਤੀ 'ਚ ਸ਼ਾਮਲ ਸੀ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੂੰ SGPC ਦੀਆਂ ਚੋਣਾਂ 'ਚ ਹਾਰ ਸਾਹਮਣਾ ਕਰਨ ਪਈਆਂ ਸੀ। SGPC ਪ੍ਰਧਾਨ ਧਾਮੀ ਲਗਾਤਾਰ ਦੂਜੀ ਵਾਰ ਚੋਣਾਂ ਜਿੱਤ ਕੇ ਪ੍ਰਧਾਨ ਬਣੇ ਹਨ।