ਬਿਡੇਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੰਮ ਕਰਨ ਦੇ ਇੱਛਾਵਾਨ

by simranofficial

ਵਾਸ਼ਿੰਗਟਨ (ਐਨ .ਆਰ .ਆਈ ਮੀਡਿਆ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡੇਨ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਅਤੇ ਜੋ ਬਾਇਡੇਨ ਨੇ ਕੋਰੋਨਾ ਮਹਾਂਮਾਰੀ, ਮੌਸਮ ਵਿੱਚ ਤਬਦੀਲੀ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਹਿਯੋਗ ਬਾਰੇ ਵਿਚਾਰ ਵਟਾਂਦਰੇ ਕੀਤੇ ਤੇ ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ ਹੈ ਕਿ ਉਹ ਕੋਵਿਡ -19 ਮਹਾਂਮਾਰੀ ਤੋਂ ਛੁਟਕਾਰਾ ਪਾਉਣ ਲਈ, ਵਿਸ਼ਵਵਿਆਪੀ ਅਰਥਚਾਰੇ ਨੂੰ ਮੁੜ ਲੀਹ ‘ਤੇ ਲਿਆਉਣ ਲਈ ਅਤੇ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਹਿੰਦ-ਪ੍ਰਸ਼ਾਂਤ ਖੇਤਰ ਨੂੰ ਕਾਇਮ ਰੱਖਣ ਸਮੇਤ ਸਾਰੀਆਂ ਸਾਂਝੀਆਂ ਵਿਸ਼ਵਵਿਆਪੀ ਚੁਣੌਤੀਆਂ ਨਾਲ ਨਜਿੱਠਣਗੇ। ਬਿਡੇਨ ਨੇ ਕਿਹਾ ਇਸ ਦੇ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੰਮ ਕਰਨ ਦੇ ਇੱਛਾਵਾਨ ਹਨ। ਦੇਸ਼ ਵਿੱਚ 3 ਨਵੰਬਰ ਨੂੰ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਦੋਹਾਂ ਨੇਤਾਵਾਂ ਵਿਚਕਾਰ ਇਹ ਪਹਿਲੀ ਗੱਲਬਾਤ ਸੀ।