ਬਾਈਡੇਨ ਦਾ ਡੌਂਕੀ ਲਾ ਕੇ ਅਮਰੀਕਾ ਪਹੁੰਚੇ ਲੋਕਾਂ ਦੀ ਮੌਤ ‘ਤੇ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ 'ਚ ਟਰੈਕਟਰ-ਟ੍ਰੇਲਰ 'ਚ ਗਰਮੀ ਕਾਰਨ ਆਪਣੀ ਜਾਨ ਗੁਆਉਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਵੱਧ ਕੇ 51 ਹੋ ਗਈ ਹੈ। ਮੈਕਸੀਕੋ ਤੋਂ ਸਰਹੱਦ ਪਾਰ ਤਸਕਰੀ ਕਰਕੇ ਲਿਆਂਦੇ ਗਏ ਪ੍ਰਵਾਸੀਆਂ ਦੀ ਮੌਤ ਦੀ ਇਹ ਹੁਣ ਤੱਕ ਦੀ ਸਭ ਤੋਂ ਭਿਆਨਕ ਘਟਨਾ ਹੈ।

ਬਾਈਡੇਨ ਨੇ ਕਿਹਾ ਕਿ 'ਆਪਣੇ ਫਾਇਦੇ ਲਈ ਕਮਜ਼ੋਰ ਲੋਕਾਂ ਦਾ ਸ਼ੋਸ਼ਣ ਕਰਨਾ ਸ਼ਰਮਨਾਕ ਹੈ, ਇਸ ਘਟਨਾ ਨਾਲ ਜੁੜੇ ਕਈ ਸਿਆਸੀ ਪਹਿਲੂ ਵੀ ਹਨ। ਤਸਕਰਾਂ ਨੂੰ ਉਨ੍ਹਾਂ ਲੋਕਾਂ ਦਾ ਫਾਇਦਾ ਉਠਾਉਣ ਤੋਂ ਰੋਕਣ ਲਈ ਕੋਸ਼ਿਸ਼ ਕਰਨਾ ਜਾਰੀ ਰੱਖੇਗਾ।