ਵੱਡਾ ਹਾਦਸਾ : ਘਰ ‘ਚ ਅੱਗ ਲੱਗਣ ਕਾਰਨ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਸਟ੍ਰੇਲੀਆ ਦੇ ਕਵੀਂਸਲੈਂਡ ਸੂਬੇ ਦੇ ਰਸੇਲ ਟਾਪੂ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਘਰ 'ਚ ਅੱਗ ਲੱਗਣ ਕਾਰਨ ਇਕੋ ਪਰਿਵਾਰ ਦੇ 6 ਜੀਆਂ ਦੀ ਦਰਦਨਾਕ ਮੌਤ ਹੋ ਗਈ। ਪੁਲਿਸ ਅਨੁਸਾਰ ਸਵੇਰੇ ਕਰੀਬ 6 ਵਜੇ ਇੱਕ 2 ਮੰਜ਼ਿਲਾ ਘਰ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਅੱਗ ਤੇ ਕਾਬੂ ਪਾਇਆ। ਅਧਿਕਾਰੀਆਂ ਨੂੰ ਘਰ ਦੇ ਅੰਦਰੋਂ ਪਿਤਾ ਤੇ ਉਸ ਦੇ 5 ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ।

ਉੱਥੇ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ਦੋੜਨ 11 ਤੇ 10 ਸਾਲ ਦੀ ਉਮਰ ਦੇ 2 ਬੱਚਿਆਂ , 4 ਸਾਲ ਦੀ ਉਮਰ ਦੇ ਜੁੜਵਾਂ ਬੱਚੇ , 3 ਸਾਲ ਦੇ ਬੱਚੇ ਸਮੇਤ ਪਿਤਾ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ 28 ਸਾਲਾਂ ਤੇ ਇੱਕ 21 ਸਾਲਾਂ ਮਹਿਲਾ ਜੋ ਘਰ ਅੰਦਰ ਸਨ ,ਉਨ੍ਹਾਂ ਨੇ ਭੱਜਣ ਕੇ ਆਪਣੀ ਜਾਨ ਬਚਾਈ। ਜਿਨ੍ਹਾਂ ਨੂੰ ਹਾਲਤ ਨਾਜ਼ੁਕ ਹੋਣ ਕਰਕੇ ਹਸਪਤਾਲ ਇਲਾਜ਼ ਲਈ ਭਰਤੀ ਕਾਰਵੀਆਂ ਗਿਆ। ਫਿਲਹਾਲ ਪੁਲਿਸ ਵੱਲੋ ਅੱਗ ਲੱਗਣ ਦੇ ਕਾਰਨਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ ।