ਵੱਡਾ ਹਾਦਸਾ : ਭਿਆਨਕ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੰਮੂ ਕਸ਼ਮੀਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਦਰਦਨਾਕ ਹਾਦਸੇ ਦੌਰਾਨ 8 ਲੋਕਾਂ ਦੀ ਮੌਤ ਹੋ ਗਈ ਹੈ। ਕਿਸ਼ਤਵਾੜ ਜ਼ਿਲ੍ਹੇ ਦੇ ਮਰਵਾਹ ਇਲਾਕੇ 'ਚ ਇਕ ਕਾਰ ਡੂੰਘੀ ਖੱਡ 'ਚ ਜਾ ਡਿੱਗੀ। ਇਸ ਹਾਦਸੇ 'ਚ 4 ਔਰਤਾਂ ਸਮੇਤ 4 ਪੁਰਸ਼ਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਟੀਮ ਵਲੋਂ ਬਚਾਅ ਕੰਮ ਸ਼ੁਰੂ ਕਰ ਦਿੱਤਾ। ਦੱਸਿਆ ਜਾ ਰਿਹਾ ਕਿ ਹਾਦਸਾ ਕਾਰ ਦੇ ਫਿਸਲਣ ਕਾਰਨ ਵਾਪਰਿਆ। DC ਦੇਵਾਸ਼ ਨੇ ਕਿਹਾ ਕਿ ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਕਿ 8 ਲੋਕ ਪ੍ਰਾਈਵੇਟ ਕੈਬ 'ਚ ਯਾਤਰਾ ਕਰ ਰਹੇ ਹਨ ਤੇ ਸਾਰੀਆਂ ਦੀ ਹਾਦਸੇ 'ਚ ਮੌਤ ਹੋ ਗਈ।