ਵੱਡਾ ਹਾਦਸਾ : ਦਵਾਈ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱਗ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਦਵਾਈ ਬਣਾਉਣ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਸਿਉਂਕ ਦੀਆਂ ਦਵਾਈਆਂ ਬਣਾਉਣ ਵਾਲੀ ਫੈਕਟਰੀ 'ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ । ਇਸ ਹਾਦਸੇ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ । ਉਨ੍ਹਾਂ ਨੇ ਆ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਜ਼ਿਕਰਯੋਗ ਹੈ ਕਿ ਗਰੋਥ ਸੈਂਟਰ 'ਚ ਸਿਉਂਕ ਦੀ ਦਵਾਈ ਬਣਾਉਣ ਵਾਲੀ ਫੈਕਟਰੀ 'ਚ ਅੱਗ ਲੱਗਣ ਨਾਲ ਹੜਕੰਪ ਮੱਚ ਗਿਆ । ਫੈਕਟਰੀ ਮਲਿਕ ਨੇ ਕਿਹਾ ਕਿ ਉਨ੍ਹਾਂ ਵਲੋਂ ਪ੍ਰਸ਼ਾਸਨ ਨੂੰ ਬਹੁਤ ਵਾਰ ਕਿਹਾ ਗਿਆ ਕਿ ਇਸ ਥਾਂ 'ਤੇ ਫਾਇਰ ਬ੍ਰਿਗੇਡ ਦਾ ਪ੍ਰਬੰਧ ਕੀਤਾ ਜਾਵੇ ਪਰ ਇਸ 'ਤੇ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ ।