ਪੱਤਰ ਪ੍ਰੇਰਕ : ਪੰਜਾਬ ਵਿੱਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਲੁਧਿਆਣਾ-ਚੰਡੀਗੜ੍ਹ ਹਾਈਵੇ 'ਤੇ ਪਿੰਡ ਨੀਲੋ ਨੇੜੇ 5 ਤੇਜ਼ ਰਫਤਾਰ ਵਾਹਨ ਆਪਸ 'ਚ ਟਕਰਾ ਗਏ।
ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਹਰ ਪਾਸੇ ਚੀਕ-ਚਿਹਾੜਾ ਪੈ ਗਿਆ। ਇੱਕ ਵਿਅਕਤੀ 4 ਘੰਟੇ ਤੱਕ ਗੱਡੀ ਦੇ ਅੰਦਰ ਫਸਿਆ ਰਿਹਾ ਜਿਸ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

