ਵੱਡਾ ਹਾਦਸਾ : ਬੋਲੈਰੋ ਤੇ ਸਕਾਰਪੀਓ ਦੀ ਹੋਈ ਭਿਆਨਕ ਟੱਕਰ, 5 ਦੀ ਮੌਤ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : UP ਤੋਂ ਮੰਗਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਭਿਆਨਕ ਸੜਕ ਹਾਦਸੇ ਦੌਰਾਨ 5 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇ ਤੇਜ਼ ਰਫਤਾਰ ਬੋਲੈਰੋ ਤੇ ਸਕਾਰਪੀਓ ਦੀ ਭਿਆਨਕ ਟੱਕਰ ਹੋ ਗਈ ।ਟੱਕਰ ਇੰਨੀ ਜ਼ਬਰਦਸਤ ਸੀ ਕਿ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਈ ਲੋਕ ਜਖ਼ਮੀ ਹੋ ਗਏ ।ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਚਿਤਰਕੂਟ ਜ਼ਿਲ੍ਹੇ ਦੇ ਲੋਕ ਰਾਜਾਪੁਰ ਤੋਂ ਵਿਆਹ ਸਮਾਗਮ 'ਚ ਸ਼ਾਮਲ ਹੋਣ ਤੋਂ ਬਾਅਦ ਨਿਵਿਚ ਵਾਪਸ ਜਾ ਰਹੇ ਸਨ। ਇਸ ਦੌਰਾਨ ਹੀ ਤੇਜ਼ ਰਫਤਾਰ ਬੋਲੈਰੋ ਤੇ ਸਕਾਰਪੀਓ ਦੀ ਭਿਆਨਕ ਟੱਕਰ ਹੋ ਗਈ। ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਸੜਕ ਹਾਦਸੇ 'ਚ ਮਰਨ ਵਾਲਿਆਂ ਲਈ ਡੂੰਘਾ ਦੁੱਖ ਪ੍ਰਗਟ ਕੀਤਾ ਹੈ ।