ਵੱਡਾ ਹਾਦਸਾ : ਮੋਟਰਸਾਈਕਲ ਸਵਾਰਾਂ ਨੂੰ ਟਰੱਕ ਨੇ ਮਾਰੀ ਭਿਆਨਕ ਟੱਕਰ, 3 ਬੱਚਿਆਂ ਦੀ ਦਰਦਨਾਕ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੈਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਭਿਆਨਕ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ 3 ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ,ਜਦਕਿ ਮੋਟਰਸਾਈਕਲ ਸਵਾਰ ਦੂਰ ਜਾ ਡਿੱਗਿਆ । ਲੋਕਾਂ ਨੇ ਬਾਈਕ ਸਵਾਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਤੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ।ਪੁਲਿਸ ਅਧਿਕਾਰੀ ਨੇ ਦਿਸਿਆ ਕਿ ਪਿੰਡ ਜਾਖਰੋ ਦੇ ਰਹਿਣ ਵਾਲੇ ਓਮ ਪ੍ਰਕਾਸ਼ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਵੱਲ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ।ਜਿਸ ਕਾਰਨ ਓਮ ਪ੍ਕਾਸ਼ ਦੇ 6 ਸਾਲਾ ਪੁੱਤ ਤੇ ਧੀ ਮੋਨਿਕਾ, ਭਤੀਜੀ ਸੋਨਾ ਦੀ ਦਰਦਨਾਕ ਮੌਤ ਹੋ ਗਈ । ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਲਾਸ਼ਾ ਕਬਜ਼ੇ 'ਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।