ਵੱਡਾ ਹਾਦਸਾ : ਟਰੱਕ ਤੇ ਸਕੂਲ ਬੱਸ ਵਿਚਾਲੇ ਭਿਆਨਕ ਟੱਕਰ, ਕਈ ਵਿਦਿਆਰਥੀ ਜਖ਼ਮੀ

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਕੈਰੋਲੀਨਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਟਰੱਕ ਤੇ ਸਕੂਲ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਕਈ ਵਿਦਿਆਰਥੀਆਂ ਸਮੇਤ 18 ਲੋਕ ਗੰਭੀਰ ਜਖ਼ਮੀ ਹੋ ਗਏ ,ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਜਖ਼ਮੀਆਂ ਵਿੱਚ ਜ਼ਿਆਦਾਤਰ ਬੱਚੇ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹ ਬੀਤੀ ਸ਼ਾਮ ਬੱਸ ਜਦੋ ਟੈਕਰ ਨਾਲ ਟਕਰਾਈ ਤਾਂ ਇਸ 'ਚ 36 ਤੋਂ ਵੱਧ ਯਾਤਰੀ ਸਵਾਰ ਸਨ। ਹਸਪਤਾਲ ਸਟਾਫ ਨੇ ਕਿਹਾ ਕਿ ਹੁਣ ਤੱਕ ਹਾਦਸੇ 'ਚ ਜਖ਼ਮੀ 17 ਤੋਂ ਵੱਧ ਬੱਚਿਆਂ ਤੇ ਇੱਕ ਬਾਲਗ ਨੂੰ ਹਾਲਤ ਨਾਜ਼ੁਕ ਹੋਣ ਕਾਰਨ ਇਲਾਜ਼ ਲਈ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਾਲਾਂਕਿ ਹਾਦਸਾ ਹੋਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ । ਫਿਲਹਾਲ ਪੁਲਿਸ ਟੀਮ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।