ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 5 ਕਿੱਲੋ ਭੁੱਕੀ ਤੇ ਕਾਰ ਸਣੇ 2 ਮੁਲਜ਼ਮ ਕਾਬੂ

by nripost

ਹੁਸ਼ਿਆਰਪੁਰ (ਰਾਘਵ): ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਥਾਣਾ ਕਾਠਗੜ੍ਹ ਦੇ ਐੱਸ. ਐੱਸ. ਓ. ਅਭਿਸ਼ੇਕ ਸ਼ਰਮਾ ਦੀ ਅਗਵਾਈ ਹੇਠ ਏ. ਐੱਸ. ਆਈ. ਰਾਮਸ਼ਾਹ ਵੱਲੋਂ ਨਾਕਾਬੰਦੀ ਦੌਰਾਨ 5 ਕਿਲੋ ਭੁੱਕੀ ਅਤੇ ਕਾਰ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਾਮਸ਼ਾਹ ਨੇ ਦੱਸਿਆ ਕਿ 15 ਅਗਸਤ ਦੇ ਮੱਦੇਨਜ਼ਰ ਪਿੰਡ ਕਾਠਗੜ੍ਹ ਦੇ ਅੱਡੇ 'ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ਕਾਠਗੜ੍ਹ ਬਾਜ਼ਾਰ ਸਾਈਡ ਤੋਂ ਇਕ ਕਾਰ ਆਉਂਦੀ ਵਿਖਾਈ ਦਿੱਤੀ, ਜਿਸ ਨੂੰ ਪੁਲਸ ਮੁਲਾਜ਼ਮਾਂ ਵੱਲੋਂ ਟਾਰਚ ਮਾਰ ਕੇ ਰੁੱਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਦੋਵੇਂ ਕਾਰ ਸਵਾਰ ਨਾਕਾ ਲੱਗਾ ਵੇਖ ਕੇ ਘਬਰਾ ਗਏ ਅਤੇ ਉਨ੍ਹਾਂ ਵੱਲੋਂ ਕਾਰ ਨੂੰ ਇਕਦਮ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ ਪਰ ਕਾਰ ਅਚਾਨਕ ਬੰਦ ਹੋ ਗਈ ਅਤੇ ਪੁਲਸ ਮੁਲਾਜ਼ਮਾਂ ਵੱਲੋਂ ਸ਼ੱਕ ਦੇ ਆਧਾਰ 'ਤੇ ਦੋਹਾਂ ਨੂੰ ਕਾਬੂ ਕਰਕੇ ਜਦੋਂ ਕਾਰ ਦੀ ਡਿੱਕੀ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਇਕ ਪਲਾਸਟਿਕ ਦਾ ਥੈਲਾ ਬਰਾਮਦ ਹੋਇਆ, ਜਿਸ ਨੂੰ ਖੋਲ੍ਹ ਕੇ ਵੇਖਿਆ ਤਾਂ ਥੈਲੇ ਵਿਚ ਭੁੱਕੀ ਸੀ ਜਦੋਂ ਪੁਲਸ ਮੁਲਾਜ਼ਮਾਂ ਵੱਲੋਂ ਇਸ ਦਾ ਭਾਰ ਕੀਤਾ ਗਿਆ ਤਾਂ ਇਸ ਦਾ ਭਾਰ ਥੈਲੇ ਸਮੇਤ 5 ਕਿੱਲੋ ਹੋਇਆ।

ਪੁਲਸ ਵੱਲੋਂ ਕਾਰ ਨੂੰ ਵੀ ਕਬਜ਼ੇ 'ਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀਆਂ ਦੀ ਪਛਾਣ ਸਤਨਾਮ ਕੁਮਾਰ ਪੁੱਤਰ ਹਰਮੇਸ਼ ਲਾਲ ਵਾਸੀ ਗੋਲੂਮਾਜਰਾ ਅਤੇ ਰਵਿੰਦਰ ਕੁਮਾਰ ਉਰਫ ਰਵੀ ਪੁੱਤਰ ਰਾਮਸ਼ਾਹ ਵਾਸੀ ਪਿੰਡ ਜੱਟ ਮਾਜਰੀ ਰੱਤੇਵਾਲ ਥਾਣਾ ਕਾਠਗੜ੍ਹ ਵਜੋਂ ਹੋਈ ਹੈ। ਕਾਠਗੜ੍ਹ ਪੁਲਿਸ ਵੱਲੋਂ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਵੱਡੇ ਖ਼ੁਲਾਸੇ ਹੋ ਸਕਣ।

More News

NRI Post
..
NRI Post
..
NRI Post
..