ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 18 ਕਿੱਲੋ ਗਾਂਜੇ ਸਮੇਤ 3 ਨਸ਼ਾ ਤਸਕਰ ਕਾਬੂ

by nripost

ਡੇਰਾਬੱਸੀ (ਰਾਘਵ): ਮੁਬਾਰਕਪੁਰ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਬੀਤੀ ਰਾਤ ਤਿੰਨ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿਚ ਗਾਂਜੇ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਤਿੰਨੇ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਬਾਰਕਪੁਰ ਪੁਲਿਸ ਚੌਕੀ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਤੋਂ ਇਤਲਾਹ ਮਿਲੀ ਸੀ ਕਿ ਬਿਹਾਰ ਦੇ ਰਹਿਣ ਵਾਲੇ ਕੁਝ ਨੌਜਵਾਨ ਡੇਰਾਬੱਸੀ ਖੇਤਰ ਵਿਚ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਉਹ ਅੱਜ ਵੀ ਡੇਰਾਬੱਸੀ ਖੇਤਰ ਵਿਚ ਨਸ਼ੇ ਦੀ ਸਪਲਾਈ ਦੇਣ ਲਈ ਆ ਰਹੇ ਹਨ। ਜਿਸ ਤੋਂ ਬਾਅਦ ਮੁਬਾਰਕਪੁਰ ਪੁਲਿਸ ਨੇ ਰੇਲਵੇ ਸਟੇਸ਼ਨ ਦੇ ਸਾਹਮਣੇ ਨਾਕਾਬੰਦੀ ਕਰ ਦਿੱਤੀ। ਇਸ ਦੌਰਾਨ ਡੇਰਾਬੱਸੀ ਵਾਲੀ ਸਾਈਡ ਤੋਂ ਇਕ ਵੈਗਨਾਰ ਕਾਰ ਨੰਬਰ ਐੱਚ ਆਰ 55 ਬੀ 5311 ਆਈ ਜਿਸ ਨੂੰ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ। ਉਸ ਵਿਚ ਤਿੰਨ ਨੌਜਵਾਨ ਸਵਾਰ ਸਨ। ਜਦੋਂ ਉਨ੍ਹਾਂ ਦੀ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 18 ਕਿੱਲੋ ਗਾਜ਼ਾ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਤਿੰਨੇ ਨਸ਼ਾ ਤਸਕਰਾਂ ਨੂੰ ਨਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ। ਜਿਨ੍ਹਾਂ ਦੀ ਪਹਿਚਾਣ ਦੀਪ ਰਾਜ ਪੁੱਤਰ ਰਾਮ ਸ਼ਕਲ ਰਾਏ, ਵਿਕਾਸ ਕੁਮਾਰ ਪੁੱਤਰ ਜਤਿੰਦਰ ਸਿੰਘ ਅਤੇ ਸੁਰਿੰਦਰ ਕੁਮਾਰ ਪੁੱਤਰ ਸੁਦਾਮਾ ਵਾਸੀ ਬਿਹਾਰ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਤਿੰਨੇ ਨਸ਼ਾ ਤਸਕਰਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਿਨ੍ਹਾਂ ਨੂੰ ਅੱਜ ਡੇਰਾਬੱਸੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਤਿੰਨੇ ਮੁਲਜ਼ਮਾਂ ਨੂੰ ਤਿੰਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਪੁਲਿਸ ਮੁਲਜ਼ਮਾਂ ਪਾਸੋਂ ਗਹਿਰਾਈ ਨਾਲ ਪੁੱਛਗਿੱਛ ਕਰ ਰਹੀ ਹੈ।