ਵੱਡੀ ਕਾਰਵਾਈ : ਹੋਟਲ ‘ਚ ਪੁਲਿਸ ਦਾ ਛਾਪਾ, ਇਤਰਾਜ਼ਯੋਗ ਹਾਲਾਤ ‘ਚ ਮੁੰਡੇ -ਕੁੜੀਆਂ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਾਜੀਪੁਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਨੇ ਇੱਕ ਹੋਟਲ 'ਚ ਛਾਪੇਮਾਰੀ ਕਰਕੇ ਦੇਹ ਵਾਪਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਇਸ ਛਾਪੇਮਾਰੀ ਦੌਰਾਨ ਪੁਲਿਸ ਨੇ 5 ਕੁੜੀਆਂ ਸਮੇਤ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਬੀਤੀ ਦਿਨੀਂ ਇੱਕ ਵਿਅਕਤੀ ਨੇ ਗੁਪਤ ਸੂਚਨਾ ਦਿੱਤੀ ਕਿ ਟੈਰਸ ਰੋਡ 'ਤੇ ਪੈਂਦੇ ਮੂਨ ਕਿਊ - 3 ਫੂਡ ਹੋਟਲ ਵਿੱਚ ਦੇਹ ਵਾਪਰ ਦਾ ਧੰਦਾ ਚੱਲ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਉਕਤ ਹੋਟਲ 'ਚ ਛਾਪਾ ਮਾਰਿਆ ਤੇ 6 ਕੁੜੀਆਂ ਤੇ 6 ਮੁੰਡਿਆਂ ਨੂੰ ਇਤਰਾਜ਼ਯੋਗ ਹਾਲਤ 'ਚ ਕਾਬੂ ਕੀਤਾ। ਪੁਲਿਸ ਨੇ ਇਸ ਮਾਮਲੇ ਵਿੱਚ ਹੋਟਲ ਮਾਲਕ ਅਮਿਤ ਸਮੇਤ 11 ਲੋਕਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।